ਸਰਕਾਰ ਨੇ ਕਿਹਾ - ਅਸੀਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹੋਏ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰ ਨੇ ਕਿਹਾ - ਅਸੀਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹੋਏ ਬੰਦ

image

ਨਵੀਂ ਦਿੱਲੀ, 27 ਜਨਵਰੀ: ਦਿੱਲੀ ਵਿਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਇਕ ਦਿਨ ਬਾਅਦ, ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕਦੇ ਵੀ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਕਰਨ ਦੀ ਗੱਲ ਨਹੀਂ ਕੀਤੀ। 
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੇ ਕਦੇ ਇਹ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ। ਦਰਅਸਲ, ਕੇਂਦਰੀ ਮੰਤਰੀ ਨੂੰ ਪੁਛਿਆ ਗਿਆ ਕਿ ਕੀ ਹੁਣ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ। ਜਾਵਡੇਕਰ ਨੇ ਇਸ ਪ੍ਰਸ਼ਨ ਦਾ ਉੱਤਰ ਵਜੋਂ ਜਵਾਬ ਦਿਤਾ।
ਜਾਵਡੇਕਰ ਨੇ ਕਿਹਾ, ਕੀ ਤੁਸੀਂ ਕਦੇ ਸੁਣਿਆ ਹੈ ਕਿ ਅਸੀਂ ਅਜਿਹਾ ਕਿਹਾ ਹੈ। ਅਸੀਂ ਕਿਹਾ ਸੀ ਕਿ ਅੱਗੇ ਜਦੋਂ ਵੀ ਗੱਲਬਾਤ ਹੋਵੇਗੀ ਤਾਂ ਤੁਹਾਨੂੰ ਗੱਲਬਾਤ ਬਾਰੇ ਸੂਚਿਤ ਕੀਤਾ ਜਾਵੇਗਾ। ਯਾਦ ਰਹੇ ਕਿ  ਸਰਕਾਰ ਨੇ ਸ਼ੁਕਰਵਾਰ ਨੂੰ ਕਿਸਾਨਾਂ ਨਾਲ 11ਵੇਂ ਦੌਰ ਦੀ ਗੱਲਬਾਤ ਕੀਤੀ ਸੀ। ਇਸ ਗੱਲਬਾਤ ਤੋਂ ਬਾਅਦ, ਸਰਕਾਰ ਨੇ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੇ ਪ੍ਰਸਤਾਵ ’ਤੇ ਮੁੜ ਵਿਚਾਰ ਕਰਨ ਲਈ ਕਿਹਾ, ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿਤਾ ਸੀ। (ਪੀਟੀਆਈ)