73ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚੰਨੀ ਨੇ ਲਹਿਰਾਇਆ ਤਿਰੰਗਾ

ਏਜੰਸੀ

ਖ਼ਬਰਾਂ, ਪੰਜਾਬ

73ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚੰਨੀ ਨੇ ਲਹਿਰਾਇਆ ਤਿਰੰਗਾ

image


ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਮੁਲਾਜ਼ਮਾਂ ਤੇ ਸਮਾਜ ਸੇਵਕਾਂ ਨੂੰ  ਕੀਤਾ ਸਨਮਾਨਤ

ਜਲੰਧਰ, 27 ਜਨਵਰੀ (ਸਮਰਦੀਪ ਸਿੰਘ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਪੁਲਿਸ ਤੇ ਸਿਵਲ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ 124 ਮੁਲਾਜ਼ਮਾਂ ਨੂੰ  ਪ੍ਰਸ਼ੰਸਾ ਪੱਤਰ ਦਿਤੇ ਗਏ |
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਏ ਸੂਬਾ ਪਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿਰੰਗਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ | ਕੋਰੋਨਾ ਮਹਾਂਮਾਰੀ ਤੇ ਚੋਣ ਜ਼ਾਬਤਾ ਲੱਗਾ ਹੋਣ ਕਰ ਕੇ ਇਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ |
ਕੜਾਕੇ ਦੀ ਠੰਢ ਤੇ ਧੁੰਦ ਦਰਮਿਆਨ ਪੁਲਿਸ ਦੇ ਜਵਾਨ ਪੂਰੇ ਜੋਸ਼ ਨਾਲ ਭਰੇ ਪਰੇਡ ਕਰਦੇ ਹੋਏ ਨਜ਼ਰ ਆਏ | ਸਲਾਮੀ ਲੈਣ ਉਪਰੰਤ ਅਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੇ ਲੋਕਾਂ ਵਲੋਂ ਦਿਤੀਆਂ ਗਈਆਂ ਕੁਰਬਾਨੀਆਂ ਨੂੰ  ਯਾਦ ਕੀਤਾ ਅਤੇ ਉਨ੍ਹਾਂ ਦੀ ਦੇਸ਼ ਭਗਤੀ ਨੂੰ  ਸਜਦਾ ਕੀਤਾ |
ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ  ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ,Tਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਕ, ਆਰਥਕ ਅਤੇ ਕਾਨੂੰਨੀ ਅਸਮਾਨਤਾਵਾਂ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ | ਮੈਂ ਜਲੰਧਰ ਦੀ ਪਵਿੱਤਰ ਧਰਤੀ ਤੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗੇ ਇਨ੍ਹਾਂ ਮਹਾਨ ਸਪੂਤਾਂ ਨੂੰ  ਸ਼ਰਧਾ ਅਤੇ ਸੁਹਿਰਦਤਾ ਨਾਲ ਸਿਰ ਝੁਕਾਉਂਦਾ ਹਾਂ |''
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਪੁਲਿਸ ਤੇ ਸਿਵਲ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ 124 ਲੋਕਾਂ ਨੂੰ  ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ | ਜਿਨ੍ਹਾਂ 'ਚ ਕਾਰਪੋਰੇਸ਼ਨ ਜਲੰਧਰ ਜੂਨੀਅਰ ਸਹਾਇਕ ਅਫ਼ਸਰ ਸਤਨਾਮ ਸਿੰਘ ਨੂੰ  ਵੀ ਸਨਮਾਨਤ ਕੀਤਾ ਗਿਆ | ਦਸਿਆ ਜਾਵੇ ਤਾਂ ਸਤਨਾਮ ਸਿੰਘ ਨੂੰ  ਪਹਿਲਾ ਵੀ ਜਲੰਧਰ ਦੇ ਡੀ.ਸੀ ਘਣਸ਼ਿਆਮ ਥੋਰੀ ਵਲੋ ਲੋਕਾਂ ਨੂੰ  ਵਧੀਆ ਸਹੂਲਤਾਂ ਦੇਣ ਲਈ ਪ੍ਰਸ਼ੰਸਾ ਪੱਤਰ ਦਿਤਾ ਗਿਆ ਹੈ | ਸਤਨਾਮ ਸਿੰਘ ਵਲੋਂ ਜਲੰਧਰ ਨਗਰ ਨਿਗਮ 'ਚ ਜਨਮ ਅਤੇ ਮੌਤ ਵਿਭਾਗ 'ਚ ਅਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਜਲੰਧਰ ਸ਼ਹਿਰ ਦੇ ਲੋਕਾਂ ਦਾ ਵੀ ਕਹਿਣਾ ਕਿ ਸਤਨਾਮ ਸਿੰਘ ਨੂੰ  ਪੰਜਾਬ ਦੇ ਮੁੱਖ ਮੰਤਰੀ ਵਲੋਂ ਪ੍ਰਸ਼ੰਸਾ ਪੱਤਰ ਦੇਣਾ ਨਗਰ ਨਿਗਮ ਲਈ ਮਾਣ ਵਾਲੀ ਗੱਲ ਹੈ |