ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦਾ ਜਖ਼ੀਰਾ ਬਰਾਮਦ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਓਪੀ ਚੰਦੂ ਵਡਾਲਾ 'ਚ ਤਸਕਰਾਂ ਤੇ ਬੀਐਸਐਫ਼ ਵਿਚਕਾਰ ਹੋਈ ਗੋਲੀਬਾਰੀ

File Photo

ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਇਆ ਫ਼ੌਜੀ ਜਵਾਨ 

ਗੁਰਦਾਸਪੁਰ : ਬੀਐਸਐਫ਼ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89ਬਟਾਲੀਅਨ ਦੀ ਬੀ.ਓ.ਪੀ. ਚੰਦੂ ਵਡਾਲਾ ਵਿਖੇ  ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ਼ ਜਵਾਨਾਂ ਅਤੇ ਨਸ਼ਾ ਤਸਕਰਾਂ ਮੁਕਾਬਲਾ ਹੋਇਆ ਅਤੇ ਇਸ ਦੌਰਾਨ ਬੀਐਸਐਫ਼ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ ਹੈ।

ਜ਼ਖ਼ਮੀ ਫ਼ੌਜੀ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਾ ਹੋਇਆ ਬੀਐਸਐਫ਼ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਨੇ ਸਰਹੱਦ 'ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ।

ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ਼ ਜਵਾਨਾਂ ਵਿਚਕਾਰ ਗੋਲੀ ਚੱਲੀ ਜਿਸ ਦੌਰਾਨ ਬੀਐਸਐਫ਼ ਦੇ ਇੱਕ ਜਵਾਨ ਗਿਆਨ ਚੰਦ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਉਹ ਗੰਭੀਰ ਫੱਟੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਬੀਐਸਐਫ਼ ਜਵਾਨਾਂ ਵੱਲੋਂ  47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਹੋਰ ਜਾਣਕਾਰੀ ਦਿੰਦਿਆਂ  ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ।