ਵਿਆਹ ਵਾਲੇ ਘਰ ਵਿਚ ਵਿਛੇ ਸੱਥਰ, ਨੌਜਵਾਨ ਦੀ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

Death

 

ਸੁਨਾਮ ਊਧਮ ਸਿੰਘ ਵਾਲਾ: ਪਿੰਡ ਛਾਂਜਲੀ ਵਿੱਚ ਇਕ ਵਿਆਹ ਵਾਲੇ ਘਰ ਦੀਆਂ ਖ਼ੁਸ਼ੀਆਂ ਗਮ ਵਿਚ ਬਦਲ ਗਈਆਂ। ਜਾਣਕਾਰੀ ਅਨੁਸਾਰ ਵਿਆਹ ਤੋਂ ਦੋ ਦਿਨ ਬਾਅਦ ਨੌਜਵਾਨ ਨੇ ਖੇਤ ਵਿਚ ਜਾ ਕੇ ਦਰਖ਼ਤ ਨਾਲ ਫਾਹਾ ਲੈ ਗਿਆ।

 

ਜਿਸ ਨਾਲ ਉਸਦੀ ਮੌਤ ਹੋ ਗਈ। ਨੌਜਵਾਨ ਨੇ ਇਹ ਖੌਫ਼ਨਾਕ ਕਦਮ ਕਿਉਂ ਚੱਕਿਆ ਫ਼ਿਲਹਾਲ ਇਹਨਾਂ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ' ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਿਸ ਮੁਤਾਬਕ ਅਜੇ ਤਕ ਮੌਤ ਦੇ ਕਾਰਨਾਂ ਦਾ ਕੁਝ ਵੀ ਨਹੀਂ ਪਤਾ ਲੱਗਿਆ ਹੈ, ਜਿਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।