ਪਾਬੰਦੀ ਤੋਂ ਬਾਵਜੂਦ ਵੀ ਵਰਤੀ ਗਈ ਚਾਈਨਾ ਡੋਰ, ਖੂਨੀ ਡੋਰ ਦੀ ਲਪੇਟ ਵਿਚ ਆਉਣ ਨਾਲ 15 ਲੋਕ ਹੋਏ ਲਹੂ-ਲੁਹਾਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਸੰਗਰੂਰ 'ਚ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਕੁਝ ਲੋਕਾਂ ਖਿਲਾਫ ਕੀਤੀ ਕਾਰਵਾਈ

photo

 

ਸੰਗਰੂਰ:  ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਬਸੰਤ ਪੰਚਮੀ 'ਤੇ ਚਾਈਨਾ ਡੋਰ ਦੀ ਅੰਨ੍ਹੇਵਾਹ ਵਰਤੋਂ ਕੀਤੀ ਜਾ ਰਹੀ ਹੈ। ਪਤੰਗਬਾਜ਼ੀ ਦੇ ਸ਼ੌਕੀਨਾਂ ਨੇ ਪ੍ਰਸ਼ਾਸਨ ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਚਾਈਨਾ ਡੋਰ ਦੀ ਵਰਤੋਂ ਕੀਤੀ ਪਰ ਇਸ ਦਾ ਖਮਿਆਜ਼ਾ ਲੋਕਾਂ, ਪਸ਼ੂ-ਪੰਛੀਆਂ ਨੂੰ ਭੁਗਤਣਾ ਪਿਆ। ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਸ਼ਹਿਰ ਵਿੱਚ ਦਰਜਨ ਤੋਂ ਵੱਧ 15 ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਈ ਪਸ਼ੂ ਵੀ ਇਸ ਦੀ ਲਪੇਟ ਵਿੱਚ ਆ ਗਏ। ਇਸ ਸਭ ਦੇ ਬਾਵਜੂਦ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਕੁਝ ਲੋਕਾਂ ਖਿਲਾਫ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਹੱਡੀਆਂ ਨੂੰ ਕਮਜ਼ੋਰ ਕਰ ਦੇਵੇਗੀ ਸੋਡੇ ਸਣੇ ਇਨ੍ਹਾਂ ਚੀਜ਼ਾਂ ਦੀ ਜ਼ਿਆਦਾ ਵਰਤੋਂ

ਸ਼ਹਿਰ ਵਾਸੀ ਅਰਵਿੰਦ ਕੁਮਾਰ ਨੇ ਦੱਸਿਆ ਕਿ ਵੀਰਵਾਰ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਉਸ ਦੇ ਨੱਕ 'ਤੇ ਚਾਈਨਾ ਡੋਰ ਫਸ ਗਈ। ਇਸ ਕਾਰਨ ਨੱਕ 'ਤੇ ਡੂੰਘਾ ਕੱਟ ਲੱਗ ਗਿਆ। ਉਹ ਤੁਰੰਤ ਸਿਵਲ ਹਸਪਤਾਲ ਪਹੁੰਚਿਆ, ਜਿੱਥੇ ਉਸ ਦੇ ਨੱਕ 'ਤੇ ਟਾਂਕੇ ਲੱਗੇ। ਪਿੰਡ ਚੱਠਾ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਪਿੰਡ ਤੋਂ ਸ਼ਹਿਰ ਨੂੰ ਆਇਆ ਸੀ ਤਾਂ ਅਚਾਨਕ ਚਾਈਨਾ ਧਾਗੇ ਦੀ ਲਪੇਟ ’ਚ ਆ ਗਿਆ। ਜਦੋਂ ਉਹ ਆਪਣੇ ਗਲੇ ਵਿਚ ਪਿਆ ਚੀਨੀ ਧਾਗਾ ਹਟਾਉਣ ਲੱਗਾ ਤਾਂ ਉਸ ਦੀ ਉਂਗਲੀ 'ਤੇ ਡੂੰਘਾ ਜ਼ਖ਼ਮ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਕਰਵਾਇਆ ਗਿਆ।

ਇਹ ਵੀ ਪੜ੍ਹੋ: 16 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਸਕੂਲ ’ਚ ਹੀ ਮੌਤ

ਐਸਐਮਓ ਡਾ: ਕਿਰਪਾਲ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਕਰੀਬ 15 ਵਿਅਕਤੀ ਚਾਈਨਾ ਡੋਰ  ਦੀ ਲਪੇਟ ਵਿਚ ਆ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ  ਲਿਆਂਦਾ ਗਿਆ। ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਵਿੱਚ ਡਾਕਟਰਾਂ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਸੀ।