ਫਗਵਾੜਾ ’ਚ ਵਾਪਿਰਆ ਭਿਆਨਕ ਸੜਕ ਹਾਦਸਾ, ਦਰੱਖ਼ਤ ਨਾਲ ਟਕਰਾਈ ਕਾਰ, 1 ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਕਾਰ ਚਲਾਉਂਦੇ ਸਮੇਂ ਅਚਾਨਕ ਕਾਰ ਚਲਾ ਰਹੇ ਨੌਜਵਾਨ ਦੀ ਅੱਖ ਲੱਗ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ

photo

 

ਫਗਵਾੜਾ - ਇਹ ਹਾਦਸਾ ਪੰਜਾਬ ਦੇ ਕਪੂਰਥਲਾ ਅਧੀਨ ਪੈਂਦੇ ਫਗਵਾੜਾ ਸਬ-ਡਵੀਜ਼ਨ ਦੇ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਸ਼ਨੀਵਾਰ ਸਵੇਰੇ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਕਾਰ ਵਿਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਟੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ। ਜਦਕਿ ਇੱਕ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਦੀ ਪਛਾਣ ਗਗਨ ਅਤੇ ਗੁਰਸੇਵਕ ਵਜੋਂ ਹੋਈ ਹੈ।

ਹੁਸ਼ਿਆਰਪੁਰ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚ ਸਵਾਰ 4 ਨੌਜਵਾਨ ਪੇਸ਼ੇਵਰ ਫੋਟੋਗ੍ਰਾਫੀ ਦਾ ਕੰਮ ਕਰ ਰਹੇ ਸਨ। ਪਤਾ ਲੱਗਾ ਹੈ ਕਿ ਚਾਰੋਂ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ। ਕਾਰ ਚਲਾਉਂਦੇ ਸਮੇਂ ਅਚਾਨਕ ਕਾਰ ਚਲਾ ਰਹੇ ਨੌਜਵਾਨ ਦੀ ਅੱਖ ਲੱਗ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ਨਾਲ ਦਰਖਤ ਨਾਲ ਜਾ ਟਕਰਾਈ।

ਚਾਰੇ ਨੌਜਵਾਨ ਬਠਿੰਡਾ ਅਤੇ ਬਰਨਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਤੇਜ਼ ਰਫਤਾਰ ਨਾਲ ਦਰੱਖਤ ਨਾਲ ਟਕਰਾਉਣ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ 'ਚ ਸਵਾਰ ਨੌਜਵਾਨ ਕਾਰ 'ਚ ਹੀ ਫਸ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਆਉਣ-ਜਾਣ ਵਾਲੇ ਡਰਾਈਵਰਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ 'ਚੋਂ ਬਾਹਰ ਕੱਢਿਆ।

ਇਹ ਖ਼ਬਰ ਵੀ ਪੜ੍ਹੋ: 16 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਸਕੂਲ ’ਚ ਹੀ ਮੌਤ 

ਲੋਕਾਂ ਨੇ ਲੋਹੇ ਦੀ ਰਾਡ ਦੀ ਮਦਦ ਨਾਲ ਕਾਰ ਨੂੰ ਸਿੱਧਾ ਕਰ ਕੇ ਚਾਰਾਂ ਨੂੰ ਬਾਹਰ ਕੱਢਿਆ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਸੀ। ਜਦਕਿ ਦੋ ਸਾਹ ਲੈ ਰਹੇ ਸਨ। ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸਿਵਲ ਹਸਪਤਾਲ ਫਗਵਾੜਾ ਲਿਜਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ: ਪੰਜਾਬ ਦੀ ਧੀ ਪ੍ਰਤਿਸ਼ਠਾ ਨੂੰ UK ਦੀ ਸੰਸਦ ’ਚ ਮਿਲਿਆ ‘ਭਾਰਤ-ਯੂਕੇ ਆਊਟਸਟੈਂਡਿੰਗ ਅਚੀਵਰਜ਼’ ਅਵਾਰਡ