Chandigarh News: ਸਾਬਕਾ ਮੰਤਰੀ ਧਵਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ
ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸਮਰਥਕ ਪੁੱਜੇ।
Former minister Dhawan cremated with official honours Chandigarh News in punjabi : ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਅੱਜ ਪੰਚਤੱਤਾਂ ਵਿਚ ਵਿਲੀਨ ਹੋ ਗਏ। ਉਨ੍ਹਾਂ ਦਾ ਸਸਕਾਰ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰਾਂ ਹਰਮਨ ਧਵਨ, ਵਿਕਰਮ ਧਵਨ ਅਤੇ ਪ੍ਰਿਆ ਗੁਲਾਟੀ ਨੇ ਚਿਖਾ ਨੂੰ ਅਗਨੀ ਦਿਤੀ।
ਇਹ ਵੀ ਪੜ੍ਹੋ: Iran Satellites News: ਈਰਾਨ ਨੇ ਪੁਲਾੜ ’ਚ ਭੇਜੇ ਤਿੰਨ ਸੈਟੇਲਾਈਟ, ਪਛਮੀ ਦੇਸ਼ ਭੜਕੇ
ਇਸ ਮੌਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸਮਰਥਕ ਪੁੱਜੇ। ਇਨ੍ਹਾਂ ਵਿਚ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ, ਸਾਬਕਾ ਸੰਸਦ ਮੈਂਬਰ ਪਵਨ ਬਾਂਸਲ, ਭਾਜਪਾ ਆਗੂ ਸੰਜੇ ਟੰਡਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਵੜਾ, ਚੰਡੀਗੜ੍ਹ ਪ੍ਰਸ਼ਾਸਨ ਦੇ ਕਈ ਅਧਿਕਾਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਵਕੀਲ ਸ਼ਾਮਲ ਸਨ।
ਇਹ ਵੀ ਪੜ੍ਹੋ: West Indies Won Test Match News: ਵੈਸਟਇੰਡੀਜ਼ ਨੇ 27 ਸਾਲਾਂ ਬਾਅਦ ਆਸਟ੍ਰੇਲੀਆ ’ਚ ਜਿੱਤਿਆ ਟੈਸਟ ਮੈਚ
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਲਿਆਂਦਾ ਗਿਆ ਹੈ। ਇਸ ਮੌਕੇ ਮਾਹੌਲ ਕਾਫੀ ਗਮਗੀਨ ਸੀ। ਉਨ੍ਹਾਂ ਦੇ ਸਮਰਥਕ ਹਰਮੋਹਨ ਧਰਮ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ-9 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਰੱਖੀ ਗਈ ਸੀ। ਉਨ੍ਹਾਂ ਦੇ ਦਰਸ਼ਨਾਂ ਲਈ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਆਗੂ ਸੰਜੇ ਟੰਡਨ ਸਮੇਤ ਕਈ ਲੋਕ ਉੱਥੇ ਪੁੱਜੇ ਸਨ। ਉਨ੍ਹਾਂ ਦੇ ਜਾਣ 'ਤੇ ਸਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲ ਬਿਤਾਏ ਪਲ ਨੂੰ ਵੀ ਯਾਦ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕੱਢੀ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੁਰੋਹਿਤ ਨੇ ਕਿਹਾ, "ਹਰਮੋਹਨ ਧਵਨ ਦਾ ਦਿਹਾਂਤ ਸ਼ਹਿਰ ਲਈ ਇਕ ਡੂੰਘਾ ਘਾਟਾ ਹੈ। ਸਮਾਜ ਖਾਸ ਕਰਕੇ ਪਛੜੇ ਵਰਗ ਦੀ ਬਿਹਤਰੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।
(For more Punjabi news apart from 2 drug smugglers arrested with heroin worth crores in Amritsar News in punjabi, stay tuned to Rozana Spokesman)