ਡੇਰਾ ਬਾਬਾ ਨਾਨਕ ’ਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਣਜੀਤ ਸਿੰਘ ਬੇਦੀ ਨੂੰ ਕੁੱਝ ਸਮਾਂ ਪਹਿਲਾਂ ਵੀ ਮਾਰੀ ਗਈ ਸੀ ਗੋਲੀ

Bedi Medical Store owner shot dead in Dera Baba Nanak

ਡੇਰਾ ਬਾਬਾ ਨਾਨਕ :  ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਜੋੜੀਆਂ ਬਾਜ਼ਾਰ ਵਿੱਚ ਬੇਦੀ ਮੈਡੀਕਲ ਸਟੋਰ ’ਤੇ ਅੱਜ ਬੁੱਧਵਾਰ ਨੂੰ ਸਵੇਰੇ 8 ਵਜੇ ਦੇ ਲਗਭਗ ਨਕਾਬਪੋਸ਼ਾਂ ਵੱਲੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ ਅੱਜ ਸਵੇਰੇ 8 ਵਜੇ ਦੇ ਲਗਭਗ ਆਪਣਾ ਮੈਡੀਕਲ ਸਟੋਰ ਖੋਲ੍ਹਣ ਤੋਂ ਬਾਅਦ ਸਫ਼ਾਈ ਕਰ ਰਹੇ ਸਨ, ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਰਣਬੀਰ ਸਿੰਘ ਬੇਦੀ ਦੀਆਂ ਅੱਖਾਂ ਦੇ ਨੇੜੇ ਲੱਗੀਆਂ । ਜਿਸ ਤੋਂ ਬਾਅਦ ਗੰਭੀਰ ਹਾਲਤ ’ਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ’ਤੇ ਕੁਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਤੋਂ ਬਾਅਦ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਸੁਰੱਖਿਅ ਵੀ ਦਿੱਤੀ ਗਈ ਸੀ ਪ੍ਰੰਤੂ ਹੁਣ ਕੁਝ ਦਿਨਾਂ ਤੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।