CM ਭਗਵੰਤ ਮਾਨ ਨੇ ਅਜੀਤ ਪਵਾਰ ਦੇ ਦੇਹਾਂਤ 'ਤੇ ਜਤਾਇਆ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ''

CM Bhagwant Mann expressed grief over the demise of Ajit Pawar.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਸ਼ਟਰ ਦੇ ਡਿਪਟੀ ਸੀ.ਐਮ. ਅਜੀਤ ਪਵਾਰ ਦੇ ਅਚਾਨਕ ਹੋਏ ਦੇਹਾਂਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਦੇ ਬਾਰਾਮਤੀ 'ਚ ਉੱਪ ਮੁੱਖ ਮੰਤਰੀ ਅਜੀਤ ਪਵਾਰ ਜੀ ਦੇ ਜਹਾਜ਼ ਲੈਂਡਿੰਗ ਦੌਰਾਨ ਕ੍ਰੈਸ਼ ਹੋਣ ਦੀ ਖ਼ਬਰ ਮਿਲੀ ਹੈ।

ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਇਸ ਹਾਦਸੇ ਵਿੱਚ ਉੱਪ ਮੁੱਖ ਮੰਤਰੀ ਸਮੇਤ ਬਾਕੀਆਂ ਦੀ ਵੀ ਮੌਤ ਦੀ ਖ਼ਬਰ ਮਿਲੀ ਹੈ।  ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀਆਂ ਰੂਹਾਂ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।  ਵਾਹਿਗੁਰੂ ਵਾਹਿਗੁਰੂ

ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਦੇ ਡਿਪਟੀ ਸੀ.ਐਮ. ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਇਹ ਹਾਦਸਾ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਬੁੱਧਵਾਰ ਸਵੇਰੇ 8.45 ਵਜੇ ਵਾਪਰਿਆ। ਸਮਾਚਾਰ ਏਜੰਸੀ ਪੀ.ਟੀ.ਆਈ. ਅਨੁਸਾਰ, ਇਸ ਜਹਾਜ਼ ਹਾਦਸੇ ਵਿੱਚ ਅਜੀਤ ਪਵਾਰ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਅਜੀਤ ਪਵਾਰ ਦੇ ਦੇਹਾਂਤ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ।