ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼
'ਬੀਬੀ ਰਜਿੰਦਰ ਕੌਰ ਭੱਠਲ ਦੇ ਬਿਆਨ ਦੇ ਕੀ ਮਾਇਨੇ ?'
ਚੰਡੀਗੜ੍ਹ: ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ਉੱਤੇ ਕਿਹਾ ਹੈ ਕਿ ਕੀ ਸਰਕਾਰਾਂ ਬਣਾਉਣ ਲਈ ਕੀਤੇ ਜਾ ਰਹੇ ਬੰਬ ਧਮਾਕੇ ?' ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਦੇ ਬਿਆਨ ਦੇ ਮਾਇਨੇ ਕੀ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਵਿੱਚ ਇਵੇ ਸਰਕਾਰ ਬਣਾਈ ਜਾਂਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਸੀ ਅਫ਼ਸਰਾਂ ਨੇ ਸਰਕਾਰ ਨੂੰ ਬਣਾਉਣ ਲਈ ਬੰਬ ਧਮਾਕੇ ਦੀ ਸਲਾਹ ਦਿੱਤੀ ਸੀ।
ਐਸਵਾਈਐਲ ਨੇ ਮੁੱਦੇ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਾਲੇ ਵੀ ਐਸਵਾਈਐਲ ਦੇ ਮਸਲੇ ਉੱਤੇ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਹੁਣ ਵੀ ਪਾਣੀਆਂ ਦਾ ਰਾਹ ਪੱਧਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਦੋਹਾਂ ਮੁੱਖ ਮੰਤਰੀਆਂ ਦੀ ਮੀਟਿੰਗ ਵੀ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਐਸਵਾਈਐਲ ਦੇ ਮੁੱਦੇ ਨੂੰ ਇੰਨੇ ਸਾਲਾਂ ਤੋਂ ਲਮਕਾਇਆ ਜਾ ਰਿਹਾ ਹੈ।