ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਏ ਫਰਾਰ
ਮੋਹਾਲੀ: ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰੁੜਕੀ ਦੇ ਰਹਿਣ ਵਾਲੇ ਗੁਰਵਿੰਦਰ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਫਰਾਰ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮੋਹਾਲੀ SSP ਦਫ਼ਤਰ ਦੇ ਬਾਹਰ ਕਤਲ ਮਾਮਲੇ 'ਤੇ DIG ਨਾਨਕ ਸਿੰਘ ਨੇ ਕਿਹਾ ਕਿ ਇਹ ਵਿਅਕਤੀ 4 ਕਿੱਲੋ ਅਫ਼ੀਮ ਮਾਮਲੇ 'ਚ ਪੇਸ਼ੀ 'ਤੇ ਆਇਆ ਸੀ।