ਪਠਾਨਕੋਟ ਦੇ ਮੁਹੱਲਾ ਰਾਮਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ
ਬੇਅਦਬੀ ਦੀ ਘਟਨਾ ਮਗਰੋਂ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ
ਰਾਮਪੁਰਾ : ਪਠਾਨਕੋਟ ਦੇ ਮੁਹੱਲਾ ਰਾਮਪੁਰਾ ਦੇ ਵਿੱਚ ਬਣੇ ਗੁਰਦੁਆਰਾ ਸਾਹਿਬ ਜਿੱਥੇ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਸੰਗਤ ’ਚ ਭਾਰ ਰੋਸ ਦੇਖਣ ਨੂੰ ਮਿਲਿਆ ਅਤੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਮੈਂਬਰ ਸਮੇਤ ਪਹੁੰਚੇ ਅਤੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜ਼ਖ਼ਮੀ ਹੋਏ ਅੰਗਾਂ ਨੂੰ ਸੰਭਾਲਿਆ।
ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਗ੍ਰੰਥੀ ਸਿੰਘ ਨਾਲ ਗੱਲਬਾਤ ਕੀਤੀ ਗਈ ਪਰ ਸਤਿਕਾਰ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਗ੍ਰੰਥੀ ਸਿੰਘ ਕੋਈ ਢੁਕਵਾਂ ਜਵਾਬ ਨਾ ਦੇ ਸਕੇ । ਸਤਿਕਾਰ ਕਮੇਟੀ ਦੇ ਮੈਂਬਰਾਂ ਅਤੇ ਸੰਗਤ ਵਿਚ ਰੋਸ ਬਣਿਆ ਹੋਇਆ ਸੀ, ਉਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਜ਼ਖ਼ਮੀ ਹੋਏ ਅੰਗਾਂ ਸਮੇਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰੇ ਸਰੂਪ ਗੁਰਦੁਆਰਾ ਬਾਰਠ ਸਾਹਿਬ ਵਿਖੇ ਭੇਜ ਦਿਤੇ ਗਏ। ਪੁਲਿਸ ਅਧਿਕਾਰੀਆਂ ਨੂੰ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕਰਕੇ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਸੰਗਤਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।