ਮਨਪ੍ਰੀਤ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਜੀਠੀਆ ਨੂੰ ਪੁਲਿਸ ਨੇ ਚੱਕਿਆ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਧਾਨ ਸਭਾ ਵਿਚ 2020-21 ਦਾ ਬਜਟ ਪੇਸ਼ ਕਰ ਰਹੇ ਹਨ।

Photo

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਧਾਨ ਸਭਾ ਵਿਚ 2020-21 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਹਰ ਰੋਜ਼ ਦਾ ਤਰ੍ਹਾਂ ਅੱਜ ਫਿਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਦਿਆਂ ਨਾਹਰੇਬਾਜ਼ੀ ਕੀਤੀ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਗ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਅਕਾਲੀ ਆਗੂਆਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਬਿਕਰਮ ਮਜੀਠੀਆ ਸਮੇਤ ਅਕਾਲੀ ਦਲ ਦੇ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਇਸ ਤੋਂ ਬਾਅਦ ਸਦਨ ਅੰਦਰ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਨੂੰ ਘੇਰਨ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਦੌਰਾਨ ਕਾਂਗਰਸ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਅਕਾਲੀ ਦਲ ਅਤੇ ਉਨ੍ਹਾਂ ਨਾਲ 50 ਤੇ 60 ਬੰਦਿਆਂ ਵੱਲੋਂ ਵਿੱਤ ਮੰਤਰੀ ਦਾ ਘਿਰਾਓ ਕਰਕੇ ਵਿੱਤ ਮੰਤਰੀ ਨਿਰਧਾਰਤ ਸਮੇਂ ਤੇ 11 ਵਜੇ ਸਦਨ ਵਿਚ ਪਹੁੰਚ ਨਹੀਂ ਸਕੇ।

ਜਿਸ ਕਾਰਨ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ ਤੋਂ ਰੋਕਿਆ ਗਿਆ ਅਤੇ ਸਦਨ ਦੀ ਕਾਰਵਾਈ 20 ਮਿੰਟ ਮੁਲਤਵੀ ਕਰਨੀ ਪਈ। ਸਪੀਕਰ ਨੇ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਓ ਕਰਕੇ ਵਿੱਤ ਮੰਤਰੀ ਦੇ ਕੰਮ ਵਿਚ ਵਿਘਨ ਪਾਇਆ ਗਿਆ ਹੈ। ਇਸ ਲਈ ਇਹ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪਿਆ ਜਾਵੇ। ਬ੍ਰਹਮ ਮੋਹਿੰਦਰਾ ਵੱਲੋਂ ਅਕਾਲੀ ਦਲ ਵਿਰੁੱਧ ਪ੍ਰਸਤਾਵ ਪੇਸ਼ ਕੀਤਾ, ਜੋ ਕਿ ਸਰਬ ਸੰਮਤੀ ਨਾਲ ਪਾਸ ਹੋਇਆ।