ਲੁਧਿਆਣਾ STF ਨੂੰ ਮਿਲੀ ਵੱਡੀ ਕਾਮਯਾਬੀ, 2 ਕਿਲੋ 17 ਗ੍ਰਾਮ ਹੈਰੋਇਨ ਸਣੇ ਦੋ ਕਾਬੂ
ਲੁਧਿਆਣਾ ਐੱਸਟੀਐੱਫ ਨੂੰ ਮਿਲੀ ਵੱਡੀ ਕਾਮਯਾਬੀ
ਲੁਧਿਆਣਾ: ਲੁਧਿਆਣਾ ਐੱਸਟੀਐੱਫ ਦੀ ਟੀਮ ਨੇ 12 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਟੀਐੱਫ ਦੀ ਟੀਮ ਨੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਿਚ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੂੰ 2 ਕਿਲੋ 17 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਦੌਰਾਨ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਕਮਲਜੀਤ ਸਿੰਘ ਵਾਸੀ ਕਬੀਰ ਨਗਰ ਅਤੇ ਭੁਪਿੰਦਰ ਸਿੰਘ ਵਾਸੀ ਅਮਰ ਨਗਰ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਫਰਾਰ ਰਾਜਵੀਰ ਸਿੰਘ ‘ਤੇ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ।
ਅਧਿਕਾਰਾਂ ਨੇ ਦੱਸਿਆ ਕਿ ਇਸ ਮਾਮਲੇ ਦਾ ਮਾਸਟਰਮਾਇੰਡ ਰਾਜਵੀਰ ਸਿੰਘ ਹੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਾਢੇ 12 ਕਰੋੜ ਹੈ ।