ਕੇਂਦਰ ਸਰਕਾਰ ਦੇ ਕਿਸੇ ਨੋਟਿਸ ਜਾਂ ਪਰਚੇ ਤੋਂ ਨਹੀਂ ਡਰਦਾ-ਰੁਲਦੂ ਸਿੰਘ ਮਾਨਸਾ
ਤਿੰਨ ਮਹੀਨੇ ਮਗਰੋਂ ਮਾਨਸਾ ਪੁੱਜੇ ਸਨ ਰੁਲਦੂ ਸਿੰਘ ਮਾਨਸਾ
ਮਾਨਸਾ(ਸੁਮਿਤ ਸੇਠੀ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਲਗਾਤਾਰ ਅੰਦੋਲਨ ਜਾਰੀ ਹੈ ਇਸ ਅੰਦੋਲਨ ਨੂੰ ਹੋਰ ਵੀ ਮਜ਼ਬੂਤ ਬਣਾਉਣ ਦੇ ਲਈ ਕਿਸਾਨਾਂ ਵੱਲੋਂ ਪੰਜਾਬ ਅਤੇ ਹੋਰ ਕਈ ਸੂਬਿਆਂ ਚੋਂ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।
ਮਾਨਸਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਅੰਦੋਲਨ ਸ਼ਾਂਤਮਈ ਅੰਦੋਲਨ ਚੱਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ
ਉਥੇ ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੇ ਗਏ ਪੋਸਟਰ ਜਾਰੀ ਕਰਨਾ ਸਿਰਫ਼ ਇੱਕ ਕਿਸਾਨਾਂ ਨੂੰ ਡਰਾਉਣਾ ਹੈ ਤਾਂ ਕਿ ਕਿਸਾਨ ਜਾਗਰੂਕਤਾ ਦੇ ਲਈ ਹੋਰ ਸੂਬਿਆਂ ਚੋਂ ਨਾ ਜਾਣ।
ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਰੁਲਦੂ ਸਿੰਘ ਖੁਦ ਕਿਸੇ ਪੁਲਿਸ ਅੱਗੇ ਪੇਸ਼ ਨਹੀਂ ਹੋਵੇਗਾ ਅਤੇ ਨਾ ਹੀ ਬਿਆਨ ਦਰਜ ਕਰਵਾਉਣ ਦੇ ਲਈ ਕਿਤੇ ਜਾਵੇਗਾ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ