ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲਿਆ ਲੁਧਿਆਣਾ ਵਿਖੇ ਸਟਰੌਂਗ ਰੂਮਾਂ ਦਾ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ।

Punjab Chief Electoral Officer reviews Strong Room at Ludhiana

ਲੁਧਿਆਣਾ (ਰਾਜਵਿੰਦਰ ਸਿੰਘ): ਪੰਜਾਬ ਵਿਧਾਨ ਸਭਾ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਸ ਦੌਰਾਨ ਸਟਰੌਂਗ ਰੂਮਾਂ ਵਿਚ ਰੱਖੀਆਂ ਈਵੀਐਮ ਮਸ਼ੀਨਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅੱਜ ਲੁਧਿਆਣਾ ਪਹੁੰਚੇ। ਉਹਨਾਂ ਨੇ ਲੁਧਿਆਣਾ ਦੇ  4 ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਸਟਰੌਂਗ ਰੂਮਾਂ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।

 

Karuna Raju

ਮੁੱਖ ਚੋਣ ਅਧਿਕਾਰ ਕਰੁਣਾ ਰਾਜੂ ਨੇ ਕਿਹਾ ਕਿ ਉਹ ਸਾਰੇ ਸਟਰੌਂਗ ਰੂਮਾਂ ਦਾ ਜਾਇਜ਼ਾ ਲੈਣ ਪਹੁੰਚੇ ਹਨ ਅਤੇ ਉਹ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਹਨਾਂ ਦਾ ਕਹਿਣਾ ਹੈ ਕਿ ਈਵੀਐੱਮਜ਼ ਨੂੰ ਟ੍ਰਿਪਲ ਲੇਅਰ ਸੁਰੱਖਿਆ ਵਿਚ ਰੱਖਿਆ ਗਿਆ ਅਤੇ ਉਹਨਾਂ ਨੇ ਸਾਰੇ ਉਮੀਦਵਾਰਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਈਵੀਐਮ ਮਸ਼ੀਨਾਂ ’ਤੇ ਸੀਸੀਟੀਵੀ ਕੈਮਰਿਆਂ ਨਜ਼ੀਏ ਨਿਗਰਾਨੀ ਰੱਖੀ ਜਾ ਰਹੀ ਹੈ।

Punjab Assembly Elections

ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਨਿਗਰਾਨੀ ਰੱਖ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਿਵੇਂ ਵੋਟਾਂ ਪੂਰੇ ਅਮਨੋ ਅਮਾਨ ਨਾਲ ਹੋਈਆਂ ਹਨ, ਉਸੇ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਦੱਸਿਆ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਬਾਰੇ ਇਕੱਲੀ-ਇਕੱਲੀ ਜਾਣਕਾਰੀ ਮੋਬਾਈਲਾਂ 'ਚ ਮਿਲੇਗੀ।

Election Commission

ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਕਾਊਂਟਿੰਗ ਸੈਂਟਰ 'ਚ ਸਿਰਫ ਉਹਨਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਇਸ ਸਬੰਧੀ ਮਨਜ਼ੂਰੀ ਹੋਵੇਗੀ। ਲੁਧਿਆਣਾ ਦੇ ਸਟਰੌਂਗ ਰੂਮਾਂ ਵਿਚ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਮੁੱਖ ਚੋਣ ਅਧਿਕਾਰੀ ਸੰਤੁਸ਼ਟ ਨਜ਼ਰ ਆਏ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।