ਜੇਲ੍ਹ ਗੈਂਗਵਾਰ 'ਤੇ ਐਕਸ਼ਨ, ਡਿਪਟੀ ਸੁਪਰਡੈਂਟ ਸਸਪੈਂਡ
ਦੱਸਿਆ ਜਾ ਰਿਹਾ ਹੈ ਕਿ ਸੁਪਰਡੈਂਟ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Harish Kumar, Iqbal Singh
ਤਰਨਤਾਰਨ : ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਵਿਚਕਾਰ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ।
ਇਸ ਮਾਮਲੇ ਵਿਚ ਹੁਣ ਡੀਜੀਪੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਜੀਪੀ ਨੇ ਸਖ਼ਤ ਐਕਸ਼ਨ ਲੈਂਦਿਆਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।