Chandigarh News : ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Chandigarh News : ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

Chandigarh News in Punjabi : ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ।

ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਸੈਣੀ ਨੇ ਅਮਰਜੀਤ ਸਿੰਘ ਦੀ ਦ੍ਰਿੜ ਵਚਨਬੱਧਤਾ ਅਤੇ ਯੋਗਦਾਨ 'ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਬੈਕਫਿੰਕੋ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ੍ਰੀ ਸੈਣੀ ਨੇ ਵਿੱਤੀ ਪ੍ਰਬੰਧਨ ਅਤੇ ਕਰਮਚਾਰੀ ਭਲਾਈ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਸ੍ਰੀ ਸੰਦੀਪ ਸੈਣੀ ਨੇ ਅਮਰਜੀਤ ਸਿੰਘ ਨੂੰ ਨਿੱਘੀ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਦੀ ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹੋਰ ਸਾਥੀ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਗੁਰਦਿੱਤਪੁਰਾ, ਨਾਭਾ (ਪਟਿਆਲਾ) ਦੇ ਰਹਿਣ ਵਾਲੇ ਅਮਰਜੀਤ ਸਿੰਘ 1996 ਵਿੱਚ ਬੈਕਫਿੰਕੋ ਵਿੱਚ ਬਤੌਰ ਆਡੀਟਰ ਭਰਤੀ ਹੋਏ ਅਤੇ ਉਨ੍ਹਾਂ ਨੇ ਕਾਰਪੋਰੇਸ਼ਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਧੰਨਵਾਦ ਕਰਦਿਆਂ ਸ੍ਰੀ ਅਮਰਜੀਤ ਸਿੰਘ ਨੇ ਕਿਹਾ, "ਬੈਕਫਿੰਕੋ ਵਿੱਚ ਸੇਵਾਵਾਂ ਨਿਭਾਉਣਾ ਮੇਰੇ ਲਈ ਬੜੇ ਸਨਮਾਨ ਦੀ ਗੱਲ ਰਹੀ ਹੈ। ਮੈਂ ਆਪਣੀਆਂ ਸੇਵਾਵਾਂ ਦੌਰਾਨ ਸਿਰਜੀਆਂ ਪਿਆਰੀਆਂ ਯਾਦਾਂ ਅਤੇ ਅਥਾਹ ਮਾਣ ਨਾਲ ਸੇਵਾਮੁਕਤ ਹੋ ਰਿਹਾ ਹਾਂ।"

ਇਸ ਵਿਦਾਇਗੀ ਸਮਾਗਮ ਦੌਰਾਨ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ, ਆਈ.ਏ.ਐਸ; ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ.ਏ.ਐਸ. ਅਤੇ ਐਮ.ਸੀ., ਐਸ.ਏ.ਐਸ. ਨਗਰ ਦੇ ਕਮਿਸ਼ਨਰ ਸ. ਪਰਮਿੰਦਰ ਪਾਲ ਸੰਧੂ, ਆਈ.ਏ.ਐਸ. ਮੌਜੂਦ ਸਨ।

(For more news apart from       News in Punjabi, stay tuned to Rozana Spokesman)