Punjab News : ਅਣ -ਰਜਿਸਟਰਡ ਕਲੋਨੀਆਂ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ 6 ਮਹੀਨੇ ਲਈ ਮਿਆਦ ਵਧਾਈ
Punjab News : ਹੁਣ ਆਮ ਲੋਕਾਂ ਵੱਲੋਂ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਧਾਉਣ ਦੀ ਮੰਗ ਨੂੰ ਦੇਖਦੇ ਹੋਏ ਮਿਆਦ ਵਧਾਈ
Punjab News in Punjabi : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਆਖਰੀ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ 6 ਮਹੀਨੇ ਦਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਹੁਣ ਲੋਕ 31 ਅਗਸਤ ਤੱਕ ਆਪਣੇ ਪਲਾਟ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਹ ਵਾਧਾ 500 ਵਰਗ ਗਜ਼ ਤੱਕ ਦੇ ਪਲਾਟਾਂ ਵਾਲਿਆਂ ਲਈ ਹੈ। ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਪਲਾਟਾਂ ਨੂੰ ਨਿਯਮਤ ਕਰਨ ਲਈ ਪੋਰਟਲ www.punjabregularization.in 'ਤੇ ਲੌਗਇਨ ਕੀਤਾ ਜਾ ਸਕਦਾ ਹੈ, ਜਿਸ ਸਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ।
ਨੋਟੀਫਿਕੇਸ਼ਨ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਨੇ 31 ਜੁਲਾਈ, 2024 ਤਕ ਅਣਅਧਿਕਾਰਤ ਕਾਲੋਨੀ ਵਿੱਚ ਸਥਿਤ 500 ਵਰਗ ਗਜ਼ ਤਕ ਦੇ ਖੇਤਰ ਲਈ ਅਸ਼ਟਾਮ ਪੇਪਰ ਤੇ ਵਿਕਰੀ ਲਈ ਸਮਝੌਤਾ ਕੀਤਾ ਹੈ ਜਾਂ ਪਾਵਰ ਆਫ਼ ਅਟਾਰਨੀ ਬਣਾਈ ਹੈ ਜਾਂ ਕਿਸੇ ਰਜਿਸਟਰਡ ਪੇਪਰ ਤੇ ਜ਼ਮੀਨ ਦੇ ਟਾਈਟਲ ਵਾਲੇ ਦਸਤਾਵੇਜ਼ ਤਹਿਤ ਅਜਿਹੇ ਪਲਾਟ ਦੀ ਰਜਿਸਟਰੀ ਲਈ ਇਕਰਾਰ ਕੀਤਾ ਹੈ ਤਾਂ ਉਹ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਬਿਨਾਂ ਐੱਨਓਸੀ, ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।
ਇਸਤੋਂ ਪਹਿਲਾਂ ਬਿਨਾਂ ਐਨਓਸੀ ਪਲਾਟ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਤਰੀਕ 28 ਫਰਵਰੀ 2025 ਸੀ, ਜਿਸ ਤੋਂ ਬਾਅਦ ਹੁਣ ਇਹ ਨਵੀਂ ਰਜਿਸਟ੍ਰੇਸ਼ਨ ਦਾ ਐਲਾਨ 1 ਮਾਰਚ ਤੋਂ 31 ਅਗਸਤ 2025 ਤੱਕ ਦਾ ਵਾਧਾ ਕੀਤਾ ਗਿਆ ਹੈ।
(For more news apart from Extension of 6 months for registration of plots unregistered colonies News in Punjabi, stay tuned to Rozana Spokesman)