Punjab Weather Update News : ਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨਾਲ ਵਧੀ ਠੰਢ, ਕਈ ਇਲਾਕਿਆਂ ਵਿਚ ਬੀਤੇ ਦਿਨ ਤੋਂ ਪੈ ਰਿਹਾ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਵੀ 9 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ

Punjab Weather Update News in punjabi

Punjab Weather Update News in punjabi : ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਕਾਰਨ ਮੌਸਮ ਵਿੱਚ ਆਈ ਤਬਦੀਲੀ ਤੋਂ ਬਾਅਦ ਪੰਜਾਬ ਵਿੱਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 5.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚੱਲਣਗੇ, ਜਦਕਿ ਮਿਡਲ ਅਤੇ ਹਾਈ ਸਕੂਲ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ ਚੱਲਣਗੇ। ਹੁਣ ਤੱਕ ਸੂਬੇ ਦੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੀ, ਜਦੋਂ ਕਿ ਮਿਡਲ ਅਤੇ ਹਾਈ ਸਕੂਲਾਂ ਦਾ ਸਮਾਂ ਸਵੇਰੇ 9:00 ਤੋਂ ਦੁਪਹਿਰ 3:20 ਵਜੇ ਤੱਕ ਸੀ।