ਪੰਜਾਬ ਕਾਂਗਰਸ ਵਲੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਹੋ ਸਕਦੈ ਟਿਕਟਾਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਗੱਲ ਦਾ ਪ੍ਰਗਟਾਵਾ ਦਿੱਲੀ ਵਿਖੇ ਅੱਜ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ

Captain Amarinder Singh

ਚੰਡੀਗੜ੍ਹ: ਪੰਜਾਬ ਕਾਂਗਰਸ ਵਲੋਂ ਟਿਕਟਾਂ ਦਾ ਐਲਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ। ਇਸ ਗੱਲ ਦਾ ਪ੍ਰਗਟਾਵਾ ਦਿੱਲੀ ਵਿਖੇ ਅੱਜ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਮੌਜੂਦ ਰਹੇ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸ਼ਿਰਕਤ ਕੀਤੀ।

ਮੀਟਿੰਗ ਖ਼ਤਮ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਬੈਠਕ ਵਿਚ ਨਾਵਾਂ ਉਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਹੋਰ ਬੈਠਕਾਂ ਹੋਣਗੀਆਂ, ਜਿਸ ਤੋਂ ਬਾਅਦ ਨਾਵਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਭੇਜ ਦਿਤੀ ਜਾਵੇਗੀ ਅਤੇ ਪੰਜਾਬ ਕਾਂਗਰਸ ਦੇ ਲੋਕਸਭਾ ਉਮੀਦਵਾਰਾਂ ਦਾ ਐਲਾਨ ਅਪ੍ਰੈਲ ਵਿਚ ਕਰ ਦਿਤਾ ਜਾਵੇਗਾ।