ਵਿੱਤ ਮੰਤਰੀ ਬਣਨ ਮਗਰੋਂ ਹਰਪਾਲ ਚੀਮਾ ਦੀ ਪਹਿਲੀ ਪ੍ਰੈਸ ਕਾਨਫ਼ਰੰਸ, ਪੜ੍ਹੋ ਵੇਰਵਾ
ਕਿਹਾ - ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਫ਼ੈਸਲੇ ਵਾਪਸ ਲੈਣ ਲਈ ਕਰਾਂਗੇ ਮਜਬੂਰ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਵਜੋਂ ਹਰਪਾਲ ਸਿੰਘ ਚੀਮਾ ਵਲੋਂ ਅੱਜ ਪਹਿਲੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਵਲੋਂ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ। ਚੀਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ।
ਉਨ੍ਹਾਂ ਨੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕੇਂਦਰੀ ਸੇਵਾ ਨਿਯਮ ਦਾ ਵਿਰੋਧ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਨਵੀਂ ਬਣੀ ਮਾਨ ਸਰਕਾਰ ਦੇ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲੈ ਰਹੀ ਹੈ।
1966 ਦੇ ਪੁਨਰਗਠਨ ਐਕਟ ਦੇ ਅਧੀਨ ਪੰਜਾਬ ਦਾ 60% ਸ਼ੇਅਰ ਹਰੇਕ ਮਾਮਲੇ ਵਿਚ ਚਾਹੇ ਉਹ ਸਿਖਿਆ ਹੋਵੇ ਜਾਂ ਕੋਈ ਹੋਰ, ਉਹ ਲਗਾਤਾਰ ਖ਼ਤਮ ਕੀਤਾ ਜਾ ਰਿਹਾ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਲੜਾਈ ਹਮੇਸ਼ਾ ਲੜਦੇ ਰਹਾਂਗੇ ਅਤੇ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕਰਾਂਗੇ।