ਪੰਜਾਬ ਵਿੱਚ 30-31 ਮਾਰਚ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।

PHOTO

 

ਮੁਹਾਲੀ : ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨਾਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧ ਸਕਦੀਆਂ ਹਨ।  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 30 ਅਤੇ 31 ਮਾਰਚ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ, ਉਥੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ।  ਜਦਕਿ ਆਮ ਤਾਪਮਾਨ 29.7 ਡਿਗਰੀ ਸੈਲਸੀਅਸ ਹੈ।  ਇਸੇ ਤਰ੍ਹਾਂ ਅੱਜ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ।  ਆਉਣ ਵਾਲੇ ਦਿਨਾਂ ਵਿੱਚ ਪੱਛਮੀ ਚਕਰਵਾਤ ਇੱਕ ਵਾਰ ਫਿਰ ਵਿਕਸਤ ਹੋ ਰਿਹਾ ਹੈ।  ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।