ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ 29 ਮਾਰਚ ਨੂੰ ਦੇਣਗੇ ਨਿਯੁਕਤੀ ਪੱਤਰ

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ- ਬੈਂਸ

PHOTO

 

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ  29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ  ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।

ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।