ਜਥੇਦਾਰ ਹਰਪ੍ਰੀਤ ਸਿੰਘ ਦੇ 'ਅਲਟੀਮੇਟਮ' 'ਤੇ CM ਮਾਨ ਦਾ ਪ੍ਰਤੀਕਰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ। ”

photo

 

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ “ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ। ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਹਨ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ । ਪਰ ਤੁਸੀਂ ਧਿਆਨ ਰੱਖੋ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਿਕ ਲੋਕਾਂ ਨੂੰ ਰਾਜਨੀਤਿਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ 24 ਘੰਟੇ ਦੇ ਅਲਟੀਮੇਟਮ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ”ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ। ”