ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਮੋਬਾਇਲ, ਡੌਂਗਲ ਤੇ ਚਾਰਜਰ ਬਰਾਮਦ ਇੱਕ ਵਾਰ ਫਿਰ ਸੁਰਖੀਆਂ ਵਿੱਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਕੈਂਟ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

PHOTO

 

ਬਠਿੰਡਾ : ਜੇਲ੍ਹਾਂ ’ਚੋਂ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਹਰ ਦੂਜੇ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਜੇਲ੍ਹ ਵਿਚੋਂ ਮੋਬਾਇਲ ਫੋਨ ਮਿਲਣ ਦੀ ਸੂਚਨਾ ਮਿਲਦੀ ਹੈ।
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਅੰਦਰੋਂ 6 ਮੋਬਾਇਲ ਫ਼ੋਨ, ਡੌਂਗਲ ਅਤੇ ਚਾਰਜਰ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਥਾਣਾ ਕੈਂਟ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਨੇ ਸ਼ਿਕਾਇਤ ਕੀਤੀ ਹੈ ਕਿ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 6 ਯੋਕ ਬੈਗ, ਇੱਕ ਸੈਮਸੰਗ ਮੋਬਾਇਲ, ਦੋ ਚਾਰਜਰ, ਇੱਕ ਏਅਰਟੈੱਲ ਡੌਂਗਲ ਅਤੇ ਇੱਕ ਮੋਬਾਇਲ ਫ਼ੋਨ ਬਰਾਮਦ ਹੋਇਆ ਹੈ। ਥਾਣਾ ਕੈਂਟ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।