ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਨਹੀਂ ਮਿਲੀ ਰਾਹਤ 

ਏਜੰਸੀ

ਖ਼ਬਰਾਂ, ਪੰਜਾਬ

ਅਹੁਦੇ ਤੋਂ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤੀ ਖਾਰਜ 

Manisha Gulati

 
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਇਆ। 
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਹਾਈਕੋਰਟ ਪਹੁੰਚੇ ਸਨ, ਜਿਸ ਤੋਂ ਬਾਅਦ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਅਹੁਦੇ ਤੋਂ ਹਟਾਉਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਅਤੇ ਹਾਈਕੋਰਟ ਨੂੰ ਤਕਨੀਕੀ ਕਾਰਨਾਂ ਦੇ ਆਧਾਰ 'ਤੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ :  ਸਾਵਧਾਨ! ਗੱਡੀਆਂ 'ਤੇ ਹਥਿਆਰਾਂ ਦੀਆਂ ਫ਼ੋਟੋਆਂ ਤੇ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ 'ਤੇ ਹੋਵੇਗਾ ਪਰਚਾ ਦਰਜ 

ਪਟੀਸ਼ਨ ਦਾਇਰ ਕਰਦੇ ਹੋਏ, ਉਨ੍ਹਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ 13 ਮਾਰਚ, 2018 ਨੂੰ ਨਿਰਧਾਰਤ ਪ੍ਰਕਿਰਿਆ ਦੇ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ ਬਾਅਦ ਵਿੱਚ 18 ਮਾਰਚ 2024 ਤੱਕ ਵਾਧਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਇਹ ਵਾਧਾ ਵੀ ਤੈਅ ਪ੍ਰਕਿਰਿਆ ਅਨੁਸਾਰ ਦਿੱਤਾ ਗਿਆ ਸੀ। 

ਪਟੀਸ਼ਨ 'ਚ ਕਿਹਾ ਗਿਆ ਸੀ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ, ਉਸ 'ਚ ਵੀ ਵਾਧਾ ਕੀਤਾ ਜਾ ਸਕਦਾ ਹੈ। ਇਸ ਲਈ ਉਸ ਦੀ ਐਕਸਟੈਂਸ਼ਨ ਨੂੰ ਰੱਦ ਕਰਨ ਦਾ ਹੁਕਮ ਗਲਤ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸੇ ਤਹਿਤ ਉਨ੍ਹਾਂ ਨੂੰ ਐਕਸਟੈਂਸ਼ਨ ਵੀ ਦਿੱਤੀ ਜਾ ਸਕਦੀ ਹੈ।