ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀ ਅਦਾਲਤ ਵਿੱਚ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਨੇ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ 

Punjab News

ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਦੇ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਹਾਈਕੋਰਟ 'ਚ ਹੋਈ ਸੁਣਵਾਈ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਉਸ ਦੇ ਤਿੰਨ ਸਾਥੀਆਂ ਦਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਮੈਡਮ ਮਨਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ :  14 ਅਪ੍ਰੈਲ ਨੂੰ ਰਿਲੀਜ਼ ਹੋਵੇਗੀ 'ਉਡੀਕਾਂ ਤੇਰੀਆਂ'

ਇਸ ਬਾਰੇ ਐਡਵੋਕੇਟ ਸੰਧੂ ਨੇ ਦਿੰਦਿਆਂ ਦੱਸਿਆ ਕਿ ਜਗਦੀਸ਼ ਸਿੰਘ ਪੁੱਤਰ ਬਲਬੀਰ ਸਿੰਘ, ਪਰਸ਼ੋਤਮ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਹਰਮੇਲ ਸਿੰਘ ਪੁੱਤਰ ਹਰਜੀਤ ਸਿੰਘ, ਵਾਸੀ ਜੋਧਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਉਨ੍ਹਾਂ ਨੂੰ 10 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।