ਹਰਿਆਣਾ ਦੇ ਰਤੀਆ 'ਚ ਕਣਕ ਦੇ ਖੇਤਾਂ ਨੂੰ ਲੱਗੀ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀੜਤ ਕਿਸਾਨ ਨੇ ਵੀ ਬਿਜਲੀ ਮਹਿਕਮੇ 'ਤੇ ਜਤਾਇਆ ਰੋਸ

Wheat Feild

ਪੰਜਾਬ- ਪੱਕੀ ਕਣਕ ਦੇ ਖੇਤਾਂ ਵਿਚ ਅੱਗ ਲੱਗਣ ਦਾ ਮੰਦਭਾਗਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਭਾਵੇਂ ਪੰਜਾਬ ਹੋਵੇ ਜਾਂ ਹਰਿਆਣਾ ਹਰ ਪਾਸੇ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਹਰਿਆਣਾ ਦੇ ਰਤੀਆ ਵਿਚ ਪੱਕੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਵਾ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ।

ਇਸ ਮੌਕੇ 'ਤੇ ਬੋਲਦਿਆਂ ਪੀੜਤ ਕਿਸਾਨ ਤਰਸੇਮ ਨੇ ਆਖਿਆ ਕਿ ਬਿਜਲੀ ਦੀਆਂ ਤਾਰਾਂ ਨੀਵੀਂਆਂ ਹੋਣ ਕਾਰਨ ਕਣਕ ਨੂੰ ਅੱਗ ਲੱਗੀ ਹੈ ਕਿਉਂਕਿ ਕੰਬਾਇਨ ਦੀ ਛੱਤਰੀ ਤਾਰਾਂ ਨਾਲ ਟਕਰਾ ਗਈ। ਅੱਗ ਲੱਗਣ ਦੀ ਇਹ ਘਟਨਾ ਰਤੀਆ ਦੇ ਸਿਵਲ ਹਸਪਤਾਲ ਦੇ ਸਾਹਮਣੇ ਕਣਕ ਦੇ ਖੇਤਾਂ ਵਿਚ ਵਾਪਰੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਉਥੇ ਹੀ ਮੌਕੇ 'ਤੇ ਪੁੱਜੇ ਰਤੀਆ ਦੇ ਵਿਧਾਇਕ ਰਵਿੰਦਰ ਸਿੰਘ ਬਲਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਸਰਕਾਰ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਦੇ ਨਾਲ ਨਾਲ ਖੇਤਾਂ ਵਿਚ ਲੱਗੇ ਬਿਜਲੀ ਦੇ ਖੰਭਿਆਂ ਦਾ ਹੱਲ ਕੀਤੇ ਜਾਣ ਦੀ ਵੀ ਸਰਕਾਰ ਨੂੰ ਅਪੀਲ ਕੀਤੀ। ਦਸ ਦਈਏ ਕਿ ਬਿਜਲੀ ਦੀਆਂ ਤਾਰਾਂ ਕਾਰਨ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਈ ਵਾਰ ਸਾਹਮਣੇ ਆ ਚੁੱਕੀਆਂ ਹਨ। ਹਰਿਆਣਾ ਹੀ ਨਹੀਂ, ਪੰਜਾਬ ਵਿਚ ਵੀ ਇਸ ਤਰ੍ਹਾਂ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਿਆ।