ਮੁੱਖ ਮੰਤਰੀ ਵਲੋਂ ਕੇਂਦਰ ਤੋਂ ਪਾਵਰਕਾਮ ਨੂੰ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰਨ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਕੇਂਦਰ ਤੋਂ ਪਾਵਰਕਾਮ ਨੂੰ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰਨ ਦੀ ਮੰਗ

ਮੁੱਖ ਮੰਤਰੀ ਵਲੋਂ ਕੇਂਦਰ ਤੋਂ ਪਾਵਰਕਾਮ ਨੂੰ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰਨ ਦੀ ਮੰਗ

ਚੰਡੀਗੜ੍ਹ, 27 ਅਪਰੈਲ (ਗੁਰਉਪਦੇਸ਼ ਭੁੱਲਰ) : ਬਿਜਲੀ ਖ਼ਰੀਦ ਸਮਝੌਤਿਆਂ (ਪੀ.ਪੀ.ਏਜ਼) ਤਹਿਤ ਕੋਰੋਨਾ ਮਹਾਂਮਾਰੀ ਸੰਕਟ ਦੇ ਮੱਦੇਨਜ਼ਰ ਲਗਾਏ ਲਾਕਡਾਉਨ ਨੂੰ ਅਣਕਿਆਸੇ ਹਾਲਾਤ (ਫੋਰਸ ਮੈਜਿਊਰ) ਦਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਪੀ.ਐਸ.ਪੀ.ਸੀ.ਐਲ. ਨੂੰ ਸਮਰੱਥਾ ਖਰਚਿਆਂ ਦੀ ਅਦਾਇਗੀਆਂ ਦੇ ਭਾਰ ਤੋਂ ਮੁਕਤ ਕਰੇ। ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਰਾਜ ਮੰਤਰੀ (ਸੁਤੰਤਰ ਭਾਰ) ਰਾਜ ਕੁਮਾਰ ਸਿੰਘ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪੰਜਾਬ ਪਾਵਰ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਅਣਕਿਆਸੇ ਹਾਲਾਤ ਪੈਦਾ ਹੋਣ ਕਾਰਨ ਬਿਜਲੀ ਦੀ ਵੰਡ ਸਬੰਧੀ ਸਮਾਂ ਸਾਰਣੀ ਤੈਅ ਕਰਨ ਤੋਂ ਅਸਮਰੱਥ ਹੈ ਕਿਉਂਕਿ ਕੋਵਿਡ-19 ਸੰਕਟ ਕਾਰਨ ਸੂਬੇ ਵਿਚ ਬਿਜਲੀ ਦੀ ਮੰਗ ਘੱਟ ਗਈ ਹੈ।

ਮੁੱਖ ਮੰਤਰੀ ਨੇ ਕੋਵਿਡ 19 ਮਹਾਮਾਰੀ ਨੂੰ ਵਿਸ਼ੇਸ਼ ਹਾਲਾਤ ਦੱਸਣ ਵਾਲੇ ਹੋਰ ਕੇਂਦਰ ਸਰਕਾਰ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੌਕਡਾਊਨ ਲਾਗੂ ਹੋਣਾ ਬਿਜਲੀ ਖਰੀਦ ਇਕਰਾਰਨਾਮਿਆਂ ਨੂੰ ਪੂਰਾ ਕਰਨ ਦੀ ਸ਼ਰਤ ਤੋਂ ਮੁਕਤੀ ਪ੍ਰਦਾਨ ਕਰਦਾ ਹੈ ਅਤੇ ਇਸ ਦੇ ਨਾਲ ਹੀ ਇਹ ਖਰੀਦਦਾਰ, ਸਮੇਤ ਪੀ.ਐਸ.ਪੀ.ਸੀ.ਐਲ., ਨੂੰ ਉਤਪਾਦਕ ਪਾਸੋਂ ਬਿਜਲੀ ਦਾ ਪ੍ਰਬੰਧ ਕੀਤੇ ਜਾਣ  ਦੀ ਇਕਰਾਰਨਾਮੇ ਅਨੁਸਾਰ ਸ਼ਰਤ ਤੋਂ ਆਜ਼ਾਦ ਕਰਦਾ ਹੈ ਕਿਉਂਕਿ ਹਾਲਾਤ ਪੀ.ਐਸ.ਪੀ.ਸੀ.ਐਲ. ਦੇ ਵੱਸੋਂ ਬਾਹਰ ਹਨ ਚਾਹੇ ਜਿੰਨਾ ਮਰਜ਼ੀ ਕਿਫਾਇਤ ਨਾਲ ਚੱਲਿਆ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 24 ਮਾਰਚ 2020 ਤੋਂ ਕੌਮੀ ਪੱਧਰ ਦਾ ਲੌਕਡਾਊਨ ਲਗਾਇਆ ਗਿਆ ਹੈ।