Covid 19 : ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਂਣ ਵਾਲੇ ਡਰਾਇਵਰ ਦੀ ਰਿਪੋਰਟ ਆਈ ਪੌਜਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਹੁਣ ਤੱਕ 338 ਪੌਜਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 19 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

coronavirus

ਗੰੜ੍ਹਸ਼ੰਕਰ : ਅੱਜ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ ਰਹਿਣ ਵਾਲਾ ਡਰਾਇਵਰ ਜੋ ਸ੍ਰੀ ਹਜੂਰ ਸਾਹਿਬ ਤੋਂ 15 ਸ਼ਰਧਾਲੂਆਂ ਨੂੰ ਵਾਪਿਸ ਲਿਆ ਸੀ, ਦੀ ਅੱਜ ਕਰੋਨਾ ਰਿਪੋਰਟ ਪੌਜਟਿਵ ਆਈ ਹੈ। ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਚ ਇੰਚਾਰਜਰ ਡਾਕਟਰ ਰਘਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਟੈਂਪੂ ਟਰਾਇਵਲ ਡਰਾਇਵਰ ਸ੍ਰੀ ਹਜੂਰ ਸਾਹਿਬ ਤੋਂ ਪਿਛਲੇ ਦਿਨੀਂ 15 ਸ਼ਰਧਾਲੂਆਂ ਨੂੰ ਵਾਪਿਸ ਲੈ ਕੇ ਆਇਆ ਸੀ।

ਜਿਸ ਤੋਂ ਬਾਅਦ ਹੁਣ ਜਾਂਚ ਤੋਂ ਬਾਅਦ ਇਸ ਡਰਾਇਵਰ ਦੀ ਰਿਪੋਰਟ ਪੌਜਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਡਰਾਇਵਰ ਦੇ ਟੈਂਪੂ ਰਾਹੀ 15 ਸ਼ਰਧਾਲੂ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਪਿੰਡ ਮੋਰਾਂਵਾਲੀ ਵਿਚ ਹੀ ਕੁਆਰੰਟੀਨ ਕਰਕੇ ਰੱਖਿਆ ਗਿਆ ਸੀ ਅਤੇ ਬੀਤੇ ਕੱਲ ਇਨ੍ਹਾਂ ਦੇ ਕਰੋਨਾ ਟੈਸਟ ਕਰਵਾਏ ਗਏ ਹਨ ਅਤੇ ਹੁਣ ਉਨ੍ਹਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਦੱਸ ਦੱਈਏ ਕਿ ਹੁਣ ਇਨ੍ਹਾਂ ਸ਼ਰਧਾਲੂਆਂ ਨੂੰ ਅਹਿਤਿਆਤ ਦੇ ਵੱਜੋਂ ਹਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਹੁਣ ਤੱਕ 338 ਪੌਜਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 19 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 98 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਤੋਂ ਬਾਅਦ ਘਰ ਚਲੇ ਗਏ ਹਨ। ਪੰਜਾਬ ਵਿਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਿਕ ਸਭ ਤੋਂ ਪ੍ਰਭਾਵਿਤ ਇਲਾਕਾ ਜਲੰਧਰ ਦਾ ਬਣ ਚੁੱਕਾ ਹੈ ਜਿੱਥੇ ਇਸ ਵਾਇਰਸ ਦੇ 78 ਕੇਸ ਸਾਹਮਣੇ ਆ ਚੁੱਕੇ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।