ਪੁਲਿਸ ਮੁਲਾਜ਼ਮ ਨੇ ਏਐਸਆਈ ਭਰਾ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
ਲੁਧਿਆਣਾ ਦੇ ਹੈਬੋਵਾਲ ਵਿਚ ਦੋ ਪੁਲਿਸ ਮੁਲਾਜ਼ਮ ਆਪਸ ’ਚ ਭਿੜੇ
Punjab Police ASI shoots brother
ਲੁਧਿਆਣਾ: ਜ਼ਿਲ੍ਹੇ ਦੇ ਹੈਬੋਵਾਲ ਇਲਾਕੇ ਵਿਚ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਇਕ ਦੂਜੇ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਹਾਇਕ ਸਬ ਇੰਸਪੈਕਟਰ ਵਿਜੇ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪੁਲਿਸ ਮੁਲਾਜ਼ਮ ਸਕੇ ਭਰਾ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਭਰਾਵਾਂ ਵਿਚਾਲੇ ਆਪਸੀ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।