ਪੰਜਾਬ ਦੀਆਂ ਮਹਿਲਾਵਾਂ ਲਈ ਚੰਗੀ ਖ਼ਬਰ, ਜਲਦ ਮਿਲਣਗੇ 1-1 ਹਜ਼ਾਰ ਰੁਪਏ ਮਹੀਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਲਈ ਵੀ ਕਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ।

photo

 

ਚੰਡੀਗੜ੍ਹ: ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ-ਦੋ ਮਹੀਨਿਆਂ ਵਿੱਚ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇਸ ਤੋਂ ਬਾਅਦ ਔਰਤਾਂ ਦੇ ਖਾਤੇ 'ਚ ਹਰ ਮਹੀਨੇ 1 ਹਜ਼ਾਰ ਰੁਪਏ ਆਉਣਗੇ।

 ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਸੂਬੇ ਵਿੱਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ। ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ। ਅਸੀਂ ਆਪਣੀ ਦੂਜੀ ਗਰੰਟੀ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ। 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਪੰਜਾਬ ਦੇ ਜੋ ਸਰਕਾਰੀ ਹਸਪਤਾਲ  ਸਟਾਫ਼ ਤੇ ਹੋਰ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ, ਉਨ੍ਹਾਂ ਕਮੀਆਂ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।