ਨਿਊਜ਼ੀਲੈਂਡ ’ਚ ਕੋਰੋਨਾ ਦੇ 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਏਜੰਸੀ

ਖ਼ਬਰਾਂ, ਪੰਜਾਬ

ਨਿਊਜ਼ੀਲੈਂਡ ’ਚ ਕੋਰੋਨਾ ਦੇ 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

image

ਵੈਲਿੰਗਟਨ, 28 ਅਪ੍ਰੈਲ : ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਥੇ ਵੀਰਵਾਰ ਨੂੰ ਕੋਰੋਨਾ ਵਾਇਰਸ ਲਾਗ ਦੇ 9047 ਮਾਮਲੇ ਦਰਜ ਕੀਤੇ ਗਏ। ਦੇਸ਼ ਦੇ ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿਤੀ। ਸਿਹਤ ਮੰਤਰਾਲੇ ਨੇ ਦਸਿਆ ਕਿ ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ’ਚ ਕੋਰੋਨਾ ਦੇ 2519 ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੇਸ਼ ਦੇ ਸਰਹੱਦੀ ਇਲਾਕਿਆਂ ’ਚ 80 ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਦੇ ਬਿਆਨ ਅਨੁਸਾਰ ਕੋਰੋਨਾ ਸੰਕਰਮਿਤ ਦੇ ਨਵੇਂ ਮਾਮਲਿਆਂ ਵਿਚੋਂ, 484 ਮਰੀਜ਼ ਹਸਪਤਾਲ ਵਿਚ ਇਲਾਜ ਅਧੀਨ ਹਨ, ਜਿਨ੍ਹਾਂ ਵਿਚੋਂ 15 ਮਰੀਜ਼ ਇੰਟੈਂਸਿਵ ਕੇਅਰ ਯੂਨਿਟ ਵਿਚ ਹਨ ਅਤੇ ਇਸੇ ਸਮੇਂ ਦੌਰਾਨ 13 ਮਰੀਜ਼ਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਗਈ।     (ਏਜੰਸੀ)