ਬੇਅਦਬੀ ਮਾਮਲੇ ਦੇ ਮੁਲਜ਼ਮ ’ਤੇ ਹਮਲਾ ਕਰਨ ਵਾਲੇ ਵਕੀਲ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਦੀ ਪੇਸ਼ੀ ਦੌਰਾਨ ਸਾਹਿਬ ਸਿੰਘ ਨੇ ਤਾਣੀ ਸੀ ਪਿਸਤੌਲ

Advocate Sahib Singh


ਰੋਪੜ: ਮੋਰਿੰਡਾ ਬੇਅਦਬੀ ਮਾਮਲੇ ਦੇ ਦੋਸ਼ੀ ਜਸਬੀਰ ਸਿੰਘ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਵਕੀਲ ਨੂੰ ਅੱਜ ਰੋਪੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਵਧੀਕ ਸਿਵਲ ਜੱਜ ਅਮਨਪ੍ਰੀਤ ਸਿੰਘ ਨੇ ਮੁਲਜ਼ਮ ਵਕੀਲ ਸਾਹਿਬ ਸਿੰਘ ਖੁਰਲ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਕੁੜੀਆਂ ਦੇ ਹੋਸਟਲ 'ਚ ਦਾਖਲ ਹੋਇਆ ਸ਼ੱਕੀ ਨੌਜਵਾਨ, ਘਟਨਾ CCTV 'ਚ ਕੈਦ

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ 'ਤੇ ਬੀਤੇ ਦਿਨ ਅਦਾਲਤ ਵਿਚ ਪੇਸ਼ੀ ਦੌਰਾਨ ਹਮਲੇ ਦੀ ਕੋਸ਼ਿਸ਼ ਕੀਤੀ ਗਈ । ਜਦੋਂ ਅਦਾਲਤ 'ਚ ਮੁਲਜ਼ਮ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਵਕੀਲ ਸਾਹਿਬ ਸਿੰਘ ਨੇ ਉਸ 'ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਵਕੀਲ ਸਾਹਿਬ ਸਿੰਘ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਸੀ।