Punjab News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 3 ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Punjab News: ਸਹਿ-ਦੋਸ਼ੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ
Counter Intelligence Amritsar arrests one with 3 kg heroin
ਚੰਡੀਗੜ੍ਹ - ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇਕ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ 3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਮੁਲਜ਼ਮ ਬਲਵੀਰ ਸਿੰਘ ਅਟਾਰੀ ਨਾਲ ਸਬੰਧਿਤ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸ ਦੇ ਸਹਿ-ਦੋਸ਼ੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।