ਗਰਮੀ ਤੋਂ ਬਚਣ ਲਈ ਐਡਵਾਇਜਰੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਰਮੀ ਤੋ ਬਚਣ ਅਤੇ ਲ਼ੂ ਲਗਣ ਦੇ ਲੱਛਣਾ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਪਟਿਆਲਾ ਡਾ.ਹਰੀਸ਼ ਮਲਹੋਤਰਾ ਵੱਲੋ ਐਡਵਾਈਜਰੀ ਜਾਰੀ ਕੀਤੀ ਗਈ

File

ਪਟਿਆਲਾ- ਗਰਮੀ ਤੋ ਬਚਣ ਅਤੇ ਲ਼ੂ ਲਗਣ ਦੇ ਲੱਛਣਾ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਪਟਿਆਲਾ ਡਾ.ਹਰੀਸ਼ ਮਲਹੋਤਰਾ ਵੱਲੋ ਐਡਵਾਈਜਰੀ ਜਾਰੀ ਕੀਤੀ ਗਈ।

ਐਡਵਾਈਜਰੀ ਜਾਰੀ ਕਰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਗਰਮ ਲੂ ਤੋ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋ ਵੱਧ ਸੇਵਨ ਕਰਨਾ ਚਾਹੀਦਾ ਹੈ, ਕੋਲਡ ਡਰਿੰਕ ਬਿਲਕੁਲ ਨਹੀ ਪੀਣੇ ਚਾਹੀਦੇ।

ਤਿੱਖੀ ਧੁੱਪ ਤੋ ਬੱਚਣ ਲਈ ਦੁਪਿਹਰ ਵੇਲੇ ਘਰ ਤੋ ਬਾਹਰ ਘੱਟ ਤੋ ਘੱਟ ਨਿਕਲਣਾ ਚਾਹੀਦਾ ਹੈ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰ ਕਿ ਕੁਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆਂ ਜਾਵੇ।

ਗਰਮੀ ਦੇ ਦਿਨਾਂ ਦੋਰਾਨ ਹਮੇਸ਼ਾ ਹਲਕੇ ਰੰਗ ਦੇ ਕਪੜੇ ਪਾਏ ਜਾਣ। ਉਹਨਾਂ ਦੱਸਿਆ ਕਿ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲਗਣ ਦਾ ਜਿਆਦਾ ਖਤਰਾ ਹੁੰਦਾ ਹੈ ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਜਿਆਦਾ ਧਿਆਨ ਰੱਖਣਾ ਚਾਹੀਦਾ ਹੈ।

ਡਾ.ਮਲਹੋਤਰਾ ਨੇ ਦੱਸਿਆਂ ਕਿ ਗਰਮੀਆਂ ਦੋਰਾਣ ਲੂ ਲਗਣ ਨਾਲ ਸ਼ਰੀਰ ਤੇ ਪਿੱਤ ,ਚੱਕਰ ਆਉਣੇ,ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ,ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆ ਹਨ।

ਉਹਨਾਂ ਕਿਹਾ ਕਿ ਕਈ ਵਾਰੀ ਗਰਮੀ ਲਗਣ ਨਾਲ ਮਾਸਪੇਸ਼ੀਆ ਵਿਚ ਵੀ ਕਮਜੋਰੀ ਆ ਜਾਂਦੀ ਹੈ ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ਤੇ ਵੀ ਬਹੁਤ ਜਿਆਦਾ ਥਕਾਨ ਮਹਿਸੂਸ ਕਰਦਾ ਹੈ।ਇਸ ਲਈ ਉਹਨਾਂ ਕਿਹਾ ਕਿ ਕੜਕਦੀ ਧੁੱਪ ਚ ਫਿਰਣ ਤੋ ਬਚਾਅ ਰੱਖਣਾ ਚਾਹੀਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।