
ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਤਾਲਿਬਾਨ ਵੱਲੋਂ ਧਮਕੀਆਂ ਮਿਲ ਰਹੀਆਂ ਹਨ।
ਅੰਮ੍ਰਿਤਸਰ (ਰਾਜੇੇੇਸ਼ ਕੁੁੁਮਾ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਅੰਦਰ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।
Bibi Jagir Kaur
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਤਾਲਿਬਾਨ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਹ ਬੇਹੱਦ ਚਿੰਤਾ ਵਾਲੀ ਗੱਲ ਹੈ, ਜਿਸ ’ਤੇ ਪਾਕਿਸਤਾਨ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ।
Sikh
ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਉਥੋਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਧਮਕੀਆਂ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਇਹ ਵਿਸ਼ਵਾਸ ਦਿਵਾਏ ਕਿ ਉਹ ਪਾਕਿਸਤਾਨ ਅੰਦਰ ਸੁਰੱਖਿਅਤ ਹਨ