ਖੀਰਨੀਆਂ ਅਤੇ ਲੋਪੋਂ ਨੇ ਸ਼ੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿਤਾ
ਖੀਰਨੀਆਂ ਅਤੇ ਲੋਪੋਂ ਨੇ ਸ਼ੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿਤਾ
ਸਮਰਾਲਾ, 27 ਮਈ (ਜਤਿੰਦਰ ਰਾਜੂ): ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸ਼ੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮਰਾਲਾ ਵਿਧਾਨ ਸਭਾ ਹਲਕਾ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ। ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਇਸ ਪ੍ਰਤੀ ਅਪਣਾ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ
ਪ੍ਰਵਾਰ ‘ਸ਼੍ਰੋਮਣੀ ਅਕਾਲੀ ਦਲ’ ਦੇ ਸੱਭ ਤੋਂ ਪੁਰਾਣੇ ਅਤੇ ਮੁਢਲੇ ਮੈਂਬਰਾਂ ਵਿਚੋਂ ਇਕ ਹਨ, ਪਰ ਹਾਈ ਕਮਾਂਡ ਵਲੋਂ ਉਨ੍ਹਾਂ ਦੇ ਪ੍ਰਵਾਰ ਨੂੰ ਬਿਲਕੁਲ ਹੀ ਨਜ਼ਰ-ਅੰਦਾਜ਼ ਕਰਨਾ ਅਤੇ ਹਲਕਾ ਇੰਚਾਰਜ ਬਦਲਣ ਪ੍ਰਤੀ ਨਾਖ਼ੁਸ਼ੀ ਜ਼ਾਹਰ ਕਰਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਆਪਣਾ ਰੋਹ ਪ੍ਰਗਟ ਕਰਦੇ ਹੋਏ ਕਿਹਾ ਕਿ ਉਹਨ੍ਹਾਂ ਦਾ ਟਕਸਾਲੀ ਪਰਿਵਾਰ ਹੈ ਸਮਰਾਲਾ ਇਲਾਕੇ ਦੇ ਟਕਸਾਲੀ ਪਰਿਵਾਰਾਂ ਨੂੰ ਹਾਈ ਕਮਾਂਡ ਵੱਲੋਂ ਨਜ਼ਰ ਅੰਦਾਜ਼ ਕਰਨਾ ਤੇ ਕਿਸੇ ਨਵੇੋਂ ਵਿਅਕਤੀ ਨੂੰ ਹਲਕਾ ਇੰਚਾਰਜ਼ ਲਗਾਉਣਾ ਸ਼ੋਮਣੀ ਅਕਾਲੀ ਦਲ ਦਾ ਇਹ ਫੈਸਲਾ ਅਤਿਅੰਤ ਮੰਦਭਾਗਾ ਹੈ।
ਫੋਟੋ-3-ਕੈਪਸ਼ਨ- ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ
ਫੋਟੋ-4-ਕੈਪਸ਼ਨ-ਬਰਜਿੰਦਰ ਸਿੰਘ ਬਬਲੂ।