ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਸਨ ਬਰਿੰਦਰ ਢਿੱਲੋਂ

Brindar Dhillon

 

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਪੰਜਾਬ ਯੂਥ ਕਾਂਗਰਸ (Punjab Youth Congress) ਦੇ ਪ੍ਰਧਾਨ ਬਰਿੰਦਰ ਢਿੱਲੋਂ (Barinder Dhillon) ਨੂੰ ਹਿਰਾਸਤ 'ਚ ਲਿਆ ਹੈ। ਬਰਿੰਦਰ ਢਿੱਲੋਂ ਆਪਣੇ ਸਾਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ Bhagwant Mann ਨੂੰ ਲੱਡੂ ਵੰਡਣ ਗਏ ਸਨ। NAS ਸਰਵੇ 'ਚ ਪੰਜਾਬ ਦੇ ਨੰਬਰ 1 ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੱਟੀ ਚੁੱਪ ਤੋਂ ਬਾਅਦ ਕਾਂਗਰਸ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ ਕਿ ਪਿਛਲੀ ਕਾਂਗਰਸ ਸਰਕਾਰ ਇਸ ਹੰਭਲੇ ਲਈ ਵਧਾਈ ਦੀ ਪਾਤਰ ਹੈ।

Brinder Dhillon Protest

ਪੰਜਾਬ ਆਪਣੇ ਆਪ 'ਚ ਇਕ ਮਾਡਲ ਹੈ ਇਸ ਨੂੰ ਕਿਸੇ ਦਿੱਲੀ ਵਰਗੇ ਮਾਡਲ ਦੀ ਜ਼ਰੂਰਤ ਨਹੀਂ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਪੰਜਾਬ ਨਹੀਂ ਦਿੱਲੀ ਅਪਣਾਏ ਪੰਜਾਬ ਦਾ ਮਾਡਲ। ਬਰਿੰਦਰ ਢਿੱਲੋਂ ਦਾ ਕਹਿਣਾ ਹੈ ਕਿ ਪੰਜਾਬ ਪਹਿਲੇ ਨੰਬਰ 'ਤੇ ਆਇਆ ਹੈ ਤੇ ਮੁੱਖ ਮੰਤਰੀ ਨੇ ਵਧਾਈ ਤੱਕ ਨਹੀਂ ਦਿੱਤੀ। ਉਹਨਾਂ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਸਕੂਲੀ ਸਿੱਖਿਆ ਦੀ ਕੀਤੀ ਗਈ ਦਰਜਾਬੰਦੀ 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਪੰਜਾਬ ਨੇ ਇਹ ਸਿੱਧ ਕਰ ਦਿੱਤਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਬਾਕੀ ਸੂਬਿਆਂ ਨਾਲੋਂ ਬਿਹਤਰ ਹੈ

ਪਰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਗ਼ਲਤ ਪ੍ਰਚਾਰ ਕਰ ਪੰਜਾਬ ਦੇ ਸਕੂਲਾਂ ਨੂੰ ਬਦਨਾਮ ਕੀਤਾ ਗਿਆ ਸੀ ਜਿਸ ਦੇ ਵਿਰੋਧ 'ਚ ਅੱਜ ਪੰਜਾਬ ਯੂਥ ਕਾਂਗਰਸ ਦੀ ਸਮੁੱਚੀ ਟੀਮ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਸ ਜਿੱਤ ਦੇ ਹੱਕਦਾਰ ਪੰਜਾਬ ਦੇ ਅਧਿਆਪਕਾਂ ਨੂੰ ਵਧਾਈਆਂ ਵੀ ਦਿੱਤੀਆਂ ਅਤੇ ਖੁਸ਼ੀ ਦੇ ਲੱਡੂ ਵੀ ਵੰਡੇ।