SGPC ਦੇ ਸੁਰੱਖਿਆ ਮੁਲਾਜ਼ਮਾਂ ਨੇ ਸੰਭਾਲੀ ਜਥੇਦਾਰ ਦੀ ਸੁਰੱਖਿਆ ਦੀ ਕਮਾਨ
ਉਨ੍ਹਾਂ ਦੀ ਤਲਵੰਡੀ ਸਾਬੋ ਸਥਿਤ ਰਿਹਾਇਸ਼ ਦੇ ਬਾਹਰ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਅੰਮ੍ਰਿਤਸਰ - ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ ਕਰ ਦਿੱਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸੰਭਾਲ ਲਈ ਹੈ।
ਉਨ੍ਹਾਂ ਦੀ ਤਲਵੰਡੀ ਸਾਬੋ ਸਥਿਤ ਰਿਹਾਇਸ਼ ਦੇ ਬਾਹਰ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਜਖੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ ਤਾਂ ਉਹਨਾਂ ਨੇ ਬਾਕੀ ਚੇ ਪੁਲਿਸ ਮੁਲਾਜ਼ਮ ਵੀ ਸਰਕਾਰ ਨੂੰ ਵਾਪਸ ਕਰ ਦਿੱਤੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਜੱਥੇਦਾਰ ਸੁਰੱਖਿਆ ਲਈ ਕਿਸੇ ਸਰਕਾਰ ਦੇ ਮੁਹਤਾਜ ਨਹੀਂ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ 'ਤੇ ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ। ਬਾਅਦ ਵਿਚ ਸਰਕਾਰ ਵੱਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵੱਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।