ਲੁਧਿਆਣਾ STF ਨੇ ਅੱਠ ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ

photo

 

ਲੁਧਿਆਣਾ - ਲੁਧਿਆਣਾ ਐਸ.ਟੀ.ਐਫ. ਦੀ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਐਸ.ਟੀ.ਐਫ. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ 8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਜੱਦੀ ਜਾਇਦਾਦ ਨੂੰ ਲੈ ਕੇ ਭਰਾ ਨੇ ਹੀ ਭਰਾ ਨੂੰ ਕੀਤਾ ਲਹੂ-ਲੁਹਾਣ

ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਨੇ ਦਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸ਼ੁਭਮ ਸਿੱਧੂ ਉਰਫ਼ ਗੰਜੂ ,ਸੋਨੂ ਅਤੇ ਡਿੰਪਲ ਕੁਮਾਰ ਕੁਮਾਰ ਵਾਸੀ ਹਰਗੋਬਿੰਦ ਨਗਰ ਸ਼ਾਮਲ ਹਨ । ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਅੱਠ ਕਰੋੜ ਦੱਸੀ ਜਾਂਦੀ ਹੈ ।

ਇਹ ਵੀ ਪੜ੍ਹੋ: ਫਗਵਾੜਾ: 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਸ਼ੁਭਮ ਸਿੱਧੂ ਅਤੇ ਡਿੰਪਲ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਦੋਵੇਂ ਲੁਧਿਆਣੇ ਦੀ ਬਦਨਾਮ ਘੋੜਾ ਕਲੋਨੀ ਦੇ ਮਸ਼ਹੂਰ ਨਸ਼ਾ ਤਸਕਰ ਹਨ ਅਤੇ ਖੁਦ ਨਸ਼ੇੜੀ ਹਨ। ਫਿਲਹਾਲ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਤੋਂ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।