Jalandhar News : ਜਲੰਧਰ 'ਚ ਸਕੂਲ ਅਧਿਆਪਕ ਨੇ ਬੱਚੀ ਨਾਲ ਕੀਤਾ ਕੁਕਰਮ
Jalandhar News : ਪੀੜ੍ਹਤਾ 5ਵੀਂ ਜਮਾਤ ਵਿਦਿਆਰਣਾਂ ਨੂੰ ਚਾਕੂ ਨਾਲ ਦਿੰਦਾ ਸੀ ਧਮਕੀਆਂ
Jalandhar News : ਜਲੰਧਰ ਛਾਉਣੀ ਸਥਿਤ ਇੱਕ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤੁਰੰਤ ਉਕਤ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਟੋਬੀਆਸ ਥਾਪਰ ਵਾਸੀ ਜਲੰਧਰ ਛਾਉਣੀ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ’ਚ ਆਈਪੀਸੀ ਦੀ ਧਾਰਾ 376 (ਏ) (ਬੀ), 506 ਅਤੇ ਪੋਕਸੋ ਐਕਟ ਸ਼ਾਮਲ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਲੈ ਲਿਆ ਹੈ।
ਇਸ ਸਬੰਧੀ ਪੀੜਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਪਿਆਨੋ ਟੀਚਰ ਮਾਰਚ 2023 ਤੋਂ ਦਸੰਬਰ 2023 ਤੱਕ ਹਰ ਰੋਜ਼ ਲੜਕੀ ਨੂੰ ਪੁਰਾਣੀ ਕੰਟੀਨ ਵਾਲੀ ਸਾਈਡ 'ਤੇ ਬੁਲਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਜੇਕਰ ਉਹ ਇਨਕਾਰ ਕਰਦੀ ਤਾਂ ਉਹ ਉਸ ਨੂੰ ਚਾਕੂ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੰਦਾ ਸੀ। ਪੀੜਤਾ ਨੇ ਅਧਿਆਪਕ ਤੋਂ ਡਰਦੇ ਹੋਏ ਆਪਣੀ ਮਾਂ ਨੂੰ ਕੁਝ ਨਹੀਂ ਦੱਸਿਆ। ਜਦੋਂ ਲੜਕੀ ਘਰ ’ਚ ਹੀ ਰਹਿਣ ਲੱਗੀ ਤਾਂ ਉਸ ਨੂੰ ਕਿਸੇ ਤਰ੍ਹਾਂ ਦਬਾਅ ਕੇ ਸਾਰੇ ਮਾਮਲੇ ਬਾਰੇ ਪੁੱਛਿਆ ਗਿਆ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਮਾਮਲਾ ਦਰਜ ਕੀਤਾ ਗਿਆ।
ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਰਜਿੰਦਰ ਪਾਲ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਲੰਧਰ ਕੈਂਟ ਇਲਾਕੇ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਦੋਸ਼ੀ ਅਧਿਆਪਕ ਪਿਆਨੋ ਸਿਖਾਉਂਦਾ ਸੀ। ਮਾਮਲੇ ਦੀ ਸੂਚਨਾ ਲੜਕੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ।
(For more news apart from School teacher raped girl child in Jalandhar News in Punjabi, stay tuned to Rozana Spokesman)