Rajpura-Ambala highway Accident News: ਰਾਜਪੁਰਾ-ਅੰਬਾਲਾ ਹਾਈਵੇ 'ਤੇ ਵਾਪਰੇ ਸੜਕ ਹਾਦਸੇ ਵਿਚ 3 ਵਿਦਿਆਰਥੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Rajpura-Ambala highway Accident News: ਨੌਜਵਾਨ ਇਕ ਨਿੱਜੀ ਯੂਨੀਵਰਸਿਟੀ ਵਿਚ ਦਾਖ਼ਲਾ ਲੈਣ ਤੋਂ ਬਾਅਦ ਜਾ ਰਹੇ ਸਨ ਘਰ

3 students die in road accident on Rajpura-Ambala highway

Rajpura-Ambala highway road accident latest News today: ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ 'ਤੇ ਘੱਗਰ ਸਰਾਏ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਖੁਸ਼ਵਿੰਦਰ ਸਿੰਘ (ਨਿਵਾਸੀ ਅੰਬਾਲਾ ਕੈਂਟ), ਪ੍ਰਿਯਾਂਸ਼ ਅਤੇ ਇੱਕ ਅਣਪਛਾਤੇ ਵਜੋਂ ਹੋਈ ਹੈ।

ਜ਼ਖ਼ਮੀ ਮਨਨ ਕਪੂਰ ਨੂੰ ਗੰਭੀਰ ਹਾਲਤ ਵਿੱਚ ਅੰਬਾਲਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਚਾਰੇ ਨੌਜਵਾਨ ਇਕ ਨਿੱਜੀ ਯੂਨੀਵਰਸਿਟੀ ਵਿੱਚ ਦਾਖ਼ਲਾ ਲੈਣ ਲਈ ਆਏ ਸਨ।

ਦਾਖ਼ਲਾ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਹ ਆਪਣੀ ਕਾਰ ਰਾਹੀਂ ਵਾਪਸ ਅੰਬਾਲਾ ਜਾ ਰਹੇ ਸਨ। ਘੱਗਰ ਸਰਾਏ ਨੇੜੇ ਉਨ੍ਹਾਂ ਦੀ ਕਾਰ ਦੀ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਚਾਰੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

(For more news apart from Rajpura-Ambala highway road accident latest News today, stay tuned to Rozana Spokesman)