ਕੈਪਟਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਨਾਗਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ.......

Kuljit Singh Nagra Launching Special Repair Work of Road

ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਬਾਲਪੁਰ ਤੋਂ ਚਨਾਰਥਲ ਜਾਂਦੀ 65 ਲੱਖ 7 ਹਜਾਰ 99 ਰੁਪਏ ਦੀ ਲਾਗਤ ਨਾਲ 6 ਕਿਲੋਮੀਟਰ ਸੜਕ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿਥੇ ਇਲਾਕੇ ਦੇ ਦਰਜ਼ਨਾਂ ਪਿੰਡਾਂ ਦੇ ਲੋਕਾਂ ਨੂੰ ਲਾਭ ਪਹੁੰਚੇਗਾ, ਉਥੇ ਹੀ ਚਨਾਰਥਲ ਸਬ ਤਹਿਸੀਲ ਬਣਨ ਨਾਲ ਤਕਰੀਬਨ 70 ਫੀਸਦੀ ਪਿੰਡ ਇਸ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਜੁੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਵੀ ਕੀਤਾ ਸੀ ਕਿ ਲੋਕਾਂ ਨੂੰ ਕੋਈ ਤਕਲੀਫ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾ ਕੇ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਬਲਵਿੰਦਰ ਸਿੰਘ, ਐੱਸ.ਡੀ.ਓ. ਜੈਪਾਲ ਸ਼ਰਮਾ, ਐੱਸ.ਡੀ.ਓ. ਮਨਦੀਪ ਸਿੰਘ, ਜੇ.ਈ. ਹਰਿੰਦਰ ਕੁਮਾਰ, ਹਰਦੇਵ ਸਿੰਘ ਸਰਪੰਚ ਬਾਲਪੁਰ, ਜਗਦੀਪ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਬਾਲਪੁਰ, ਲਖਵਿੰਦਰ ਸਿੰਘ ਲੱਖੀ, ਪਰਮਵੀਰ ਸਿੰਘ ਟਿਵਾਣਾ, ਇੰਦਰਪਾਲ ਸਿੰਘ, ਪ੍ਰਦੀਪ ਸਿੰਘ ਠੇਕੇਦਾਰ, ਮੇਘ ਰਾਜ ਸ਼ਰਮਾ, ਭਗਵਤੀ ਸ਼ਰਮਾ, ਗੁਰਸੇਵਕ ਸਿੰਘ, ਹਰਿੰਦਰ ਸਿੰਘ, ਕ੍ਰਿਸ਼ਨ ਲਾਲ, ਪ੍ਰਵੀਨ ਕੁਮਾਰ, ਹਰਬੰਸ ਸਿੰਘ, ਕਰਮਜੀਤ ਸਿੰਘ ਤੇ ਬਘੀਰਤ ਸਿੰਘ ਆਦਿ ਪਤਵੰਤੇ ਮੌਜੂਦ ਸਨ।