ਫ਼ਤਹਿਗੜ੍ਹ ਕੋਰੋਟਾਣਾ 'ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰ, ਜਨੇਰ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ.......

Assistant Commissioner (Gen.) Lal Biswas Bains With Others

ਮੋਗਾ : ਜ਼ਿਲ੍ਹਾ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰ, ਜਨੇਰ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਫਤਹਿਗੜ੍ਹ ਕੋਰੋਟਾਣਾ ਦੇ ਪੰਚਾਇਤ ਘਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸ਼ਵਾਸ਼ ਬੈਂਸ ਨੇ ਸ਼ਿਰਕਤ ਕੀਤੀ। 

ਇਸ ਮੌਕੇ ਲਾਲ ਵਿਸ਼ਵਾਸ਼ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ ਵਿੱਚ ਸਮਾਜਿਕ ਭਾਗੀਦਾਰੀ ਅਤੀ ਜ਼ਰੂਰੀ ਹੈ ਅਤੇ ਲੋਕਾਂ ਦੇ ਸਹਿਯੋਗ ਬਿਨਾਂ ਨਸ਼ਾਖੋਰੀ ਨੂੰ ਖਤਮ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਸਭ ਤੋਂ ਵੱਧ ਜ਼ਿੰਮੇਵਾਰ ਇਨਸਾਨ ਖੁਦ ਹੁੰਦਾ ਹੈ। ਉਨ੍ਹਾਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੀ ਰੋਕਥਾਮ ਲਈ ਵਿਆਪਕ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਡੈਪੋ ਮੁਹਿੰਮ ਆਰੰਭੀ ਗਈ ਹੈ

ਅਤੇ ਡੈਪੋ ਵਲੰਟੀਅਰ ਪਿੰਡ-ਪਿੰਡ ਜਨ ਜਾਗਰੂਕਤਾ ਦੇ ਨਾਲ-ਨਾਲ ਨਸ਼ੇ ਦੇ ਮਰੀਜ਼ਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰਿਤ ਕਰ ਰਹੇ ਹਨ। ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਨੇ ਕਿਹਾ ਕਿ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 'ਡੇਪੋ' ਮਿਸ਼ਨ ਵੀ ਇੱਕ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਸਮਾਜ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। 

ਇਸ ਮੌਕੇ ਸਕੱਤਰ, ਰੈੱਡ ਕਰਾਸ ਸੋਸਾਇਟੀ ਮੋਗਾ ਸਤਿਨਾਮ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਐਸ.ਕੇ.ਸੇਤੀਆ ਅਤੇ ਮਾਸ ਮੀਡੀਆ ਅਫ਼ਸਰ ਕਿਸ਼ਨਾ ਸ਼ਰਮਾ ਨੇ ਵੀ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ  ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਤੋ ਇਲਾਵਾ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰ ਜਨੇਰ ਦੇ ਪ੍ਰੋਜੈਕਟ ਕੋ-ਆਰਡੀਨੇਟਰ ਨੇ ਇਲਾਕਾ ਵਾਸੀਆਂ ਤੋਂ  ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੀ ਮੰਗ ਕੀਤੀ,

ਤਾਂ ਜਂੋ ਇਸ ਸਮਾਜਿਕ ਕੋਹੜ ਨੂੰ ਖਤਮ ਕੀਤਾ ਜਾ ਸਕੇ। ਸੈਮੀਨਾਰ ਦੌਰਾਨ ਗੀਤਾਂ ਰਾਹੀਂ ਵੀ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਰਪੰਚ ਅਮਨਦੀਪ ਸਿੰਘ, ਪੰਚਾਇਤ ਮੈਬਰ ਸਰਬਜੀਤ ਸਿੰਘ, ਅਤੇ ਪਿੰਡ ਵਾਸੀਆਂ ਦਾ ਸਹਿਯੋਗ ਕਾਬਿਲੇ ਤਾਰੀਫ਼ ਰਿਹਾ।