ਸਿਹਤਮੰਦ ਜੀਵਨ ਸ਼ੈਲੀ ਪ੍ਰਦਾਨ ਕਰਨ ਲਈ ਮਨਾਇਆ ਸ਼ੂਗਰ ਦਿਵਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮੰਤਵ ਨਾਲ......

Advocate Rajesh Sharma With Others

ਮੋਗਾ : 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮੰਤਵ ਨਾਲ ਇੰਚਾਰਂਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਅਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਂਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਿਨੀਤ ਕੁਮਾਰ ਨਾਰੰਗ ਦੀ ਰਹਿਨੁਮਾਈ ਹੇਠ ਐਡਵੋਕੇਟ ਰਾਜੇਸ਼ ਸ਼ਰਮਾ ਦੀ ਅਗਵਾਈ ਵਿੱਚ ਅੱਜ ਪ੍ਰਾਇਮਰੀ ਹੈਲਥ ਸੈਂਟਰ, ਧਰਮਕੋਟ ਵਿਖੇ ਅੰਤਰਰਾਸ਼ਟਰੀ ਡਾਇਬਟੀਜ਼ ਡੇ ਮਨਾਇਆ ਗਿਆ। 

ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਡਾ. ਰਾਜਵੀ, ਡਾ. ਸੁਰੇਸ਼, ਗੁਰਬੀਰ ਸਿੰਘ ਅਤੇ ਬੌਬੀ ਸੂਦ ਵੱਲੋਂ ਹਾਜ਼ਰ ਲੋਕਾਂ ਨੂੰ ਸੂਗਰ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਅਤੇ ਇਸ ਬਿਮਾਰੀ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਆਪਣੇ ਆਪ ਨੂੰ ਤਣਾਅ ਮੁਕਤ ਰਹਿਣ, ਸਤੁੰਲਿਤ ਭੋਜਨ, ਰੋਜ਼ਾਨਾ ਸੈਰ ਕਰਨ ਆਦਿ ਬਾਰੇ ਜਾਣਕਾਰੀ ਦਿੱਤੀ। ਐਡਵੋਕੇਟ ਰਾਜੇਸ਼ ਸ਼ਰਮਾ ਨੇ ਲੀਗਲ ਸਰਵਿਸਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਟੀਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸੁਝਾਅ ਦਿੱਤੇ।ਆਖਰ ਵਿੱਚ ਪੈਰਾ ਲੀਗਲ ਵਲੰੰਟੀਅਰ ਸੁਖਮੰਦਰ ਸਿੰਘ  ਅਤੇ ਚਰਨਜੀਤ ਕੌਰ ਨੇ ਹਾਜ਼ਾਂਰ ੋਕਾਂ ਅਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਡਾਕਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਹਾਂਜਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸਮੱਗਰੀ ਵੀ ਵੰਡੀ ਗਈ।