ਸਰਕਾਰ ਨਸ਼ਾ ਰੋਕਣ 'ਚ ਨਾਕਾਮ, ਲੋਕਾਂ ਨੂੰ ਖ਼ੁਦ ਹੋਣਾ ਪਵੇਗਾ ਜਾਗਰੂਕ: ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਇਨਸਾਫ਼ ਪਾਰਟੀ ਦੇ ਪ੍ਰਮੁੱਖ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿਛਲੇ 8 ਦਿਨਾਂ ਵਿਚ ਹੀ 12 ਦੇ ਕਰੀਬ ਨੌਜਵਾਨਾਂ ਵਲੋਂ......

Simarjit Singh Bains

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਮੁੱਖ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿਛਲੇ 8 ਦਿਨਾਂ ਵਿਚ ਹੀ 12 ਦੇ ਕਰੀਬ ਨੌਜਵਾਨਾਂ ਵਲੋਂ ਨਸ਼ੇ ਦੀ ਓਵਰਡੋਜ਼ ਦੇ ਮਾਮਲੇ ਅਤੇ 12 ਦੇ ਕਰੀਬ ਹੀ ਕਿਸਾਨਾਂ ਵਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਤੇ ਕਾਂਗਰਸ ਦੀ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਸਮੇਤ ਪਿਛਲੀ ਸਰਕਾਰ 'ਤੇ ਦੋਸ਼ ਮੜ੍ਹਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੈਪਟਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਉਸ ਨੂੰ ਜਗਾਉਣ ਲਈ ਸੂਬੇ ਭਰ ਦੇ ਲੋਕ ਨਸ਼ੇ ਦੀ ਗ੍ਰਿਫ਼ਤ ਵਿਚ ਆਏ ਨੌਜਵਾਨਾਂ, ਮਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਫ਼ੋਟੋ ਅਤੇ ਵੀਡੀਓ ਵੱਖ-ਵੱਖ ਅਖ਼ਬਾਰਾਂ ਵਿਚ ਦੇਣ

ਅਤੇ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਕਰਨ ਤਾਂ ਜੋ ਸੂਬੇ ਦੀ ਸੁੱਤੀ ਪਈ ਕਾਂਗਰਸ ਸਰਕਾਰ ਜਾਗ ਜਾਵੇ ਅਤੇ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਵਿਰੁਧ ਕੁਝ ਕਰ ਸਕੇ। ਵਿਧਾਇਕ ਬੈਂਸ ਅੱਜ ਅਪਣੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੌਰੀ ਤੌਰ 'ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਨਸ਼ਿਆਂ ਸਮੇਤ ਨਸ਼ਾ ਮਾਫ਼ੀਆ ਵਿਰੁਧ ਬਹਿਸ ਕਰਵਾਉਣੀ ਚਾਹੀਦੀ ਹੈ

ਤਾਂ ਜੋ ਸੂਬੇ ਦੇ ਮਰ ਰਹੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਨਸ਼ਾ ਮਾਫ਼ੀਆ ਵਿਰੁਧ ਖੁੱਲ੍ਹ ਕੇ ਸਾਹਮਣੇ ਆ ਕੇ ਸਾਰਾ ਕੁਝ ਦੱਸਣ ਤਾਂ ਹੀ ਇਹ ਮਸਲਾ ਹੱਲ ਹੋਵੇਗਾ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਭਰ ਦੇ ਸਾਰੇ ਨੌਜਵਾਨ ਇਸ ਦਲਦਲ ਵਿਚ ਫਸ ਜਾਣਗੇ ਤੇ ਨੌਜਵਾਨਾਂ ਦੇ ਮਾਪੇ ਕੁਝ ਨਹੀਂ ਕਰ ਸਕਣਗੇ।