550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਸਾਰੀਆਂ ਸਿਖਲਾਈ ਸੰਸਥਾਵਾਂ ’ਚ ਲਗਾਏ ਜਾਣਗੇ 550 ਪੌਦੇ: ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਸਰਕਾਰੀ ਬਹੁਤਕਨੀਕੀ ਕਾਲਜਾਂ ਨੂੰ ਮਾਡਲ ਸੰਸਥਾਵਾਂ ਵਜੋਂ ਵਿਕਸਤ ਕਰਨ ਦਾ ਫੈਸਲਾ

550 trees would be planted in every Technical and Industrial Training Institute to commemorate 550th Parkashpurb of Sri Guru Nanak Dev Ji: Channi

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਰਾਜ ਦੀਆਂ ਹਰੇਕ ਬਹੁ-ਤਕਨੀਕੀ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ 550 ਪੌਦੇ ਲਗਾਏ ਜਾਣਗੇ, ਇੰਨਾਂ ਸਾਰੇ ਰੁੱਖਾਂ ਦੀ ਦੇਖ-ਰੇਖ ਸਟਾਫ ਤੇ ਵਿਦਿਆਰਥੀ ਨਿੱਜੀ ਤੌਰ ਤੇ ਕਰਨਗੇ। ਅੱਜ ਇੱਥੇ ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸ. ਚਰਨਜੀਤ ਸਿੰਘ ਚੰਨੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨੇ ਇਸ ਸਬੰਧੀ ਹਦਾਇਤਾਂ ਜਾਰੀ ਕਰਿਦਆਂ

ਅਗਸਤ ਦੇ ਪਹਿਲੇ ਪੰਦਰਵਾੜੇ ਨੂੰ ਸ਼ੁੱਧ ਵਾਤਾਵਰਣ ਪੰਦਰਵਾੜੇ ਵਜੋਂ ਮਨਾਉਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੁਖੀਆਂ ਅਤੇ ਸੀਨੀਅਰ ਫਕੈਲਟੀ ਮੈਂਬਰਾਂ ਨੂੰ ਦਿਸ਼ਾ-ਨਿਰਦੇਸ਼ ਦਿਤੇ। ਤਕਨੀਕੀ ਸਿੱਖਿਆ ਮੰਤਰੀ ਨੇ ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸਮੂਹ ਬਹੁਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਸੀਨੀਅਰ ਫੈਕਲਟੀ ਮੈਂਬਰਾਂ ਨਾਲ ਸੰਸਥਾਵਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਪ੍ਰਿੰਸੀਪਲਾਂ ਅਤੇ ਸੀਨੀਅਰ ਫੈਕਲਟੀ ਵਲੋਂ ਸੰਸਥਾਵਾਂ ਦੇ ਸੁਧਾਰ ਅਤੇ ਮਿਆਰ ਉੱਚਾ ਕਰਨ ਲਈ ਬਹੁਤ ਸਾਰੇ ਸੁਝਾਅ ਸਾਂਝੇ ਕੀਤੇ ਗਏ। ਮੀਟਿੰਗ ਦੋਰਾਨ ਤਕਨੀਕੀ ਸਿੱਖਿਆ ਮੰਤਰੀ ਵਲੋਂ 04 ਬਹੁਤਕਨੀਕੀ ਸੰਸਥਾਵਾਂ ਸਰਕਾਰੀ ਬਹੁਤਕਨੀਕੀ ਕਾਲਜ (ਲ) ਪਟਿਆਲਾ, ਸਰਕਾਰੀ ਬੁਹੁਤਕਨੀਕੀ ਕਾਲਜ (ਲ) ਜਲੰਧਰ, ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਨੂੰ ਮਾਡਲ ਬਹੁਤਕਨੀਕੀ ਸੰਸਥਾਵਾਂ ਵਜੋਂ ਬਣਾਉਣ ਦਾ ਫ਼ੈਸਲਾ ਲਿਆ ਗਿਆ

ਤਾਂ ਜੋ ਇਨ੍ਹਾਂ ਸੰਸਥਾਵਾਂ ਵਿਚ ਮਾਡਰਨ ਸਹੂਲਤਾਂ ਉਪਲੱਬਧ ਕਰਾ ਕੇ ਵਿਦਿਆਰਥੀਆਂ ਨੂੰ ਮੌਜੂਦਾ ਉਦਯੋਗਾਂ ਦੀ ਲੋੜ ਅਨੁਸਾਰ ਟ੍ਰੇਨਿੰਗ ਦਿਤੀ ਜਾ ਸਕੇ। ਮੀਟਿੰਗ ਦੋਰਾਨ ਤਕਨੀਕੀ ਸਿੱਖਿਆ ਮੰਤਰੀ ਵਲੋਂ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੇ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ ਅਤੇ ਸਖ਼ਤ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੇ ਨਤੀਜਿਆਂ ਨੂੰ 100 ਪ੍ਰਤੀਸ਼ਤ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣ ਤਾਂ ਜੋ ਗਰੀਬ/ਲੋੜਵੰਦ ਵਿਦਿਆਰਥੀ ਜੋ ਇੰਨਾਂ ਸੰਸਥਾਵਾਂ ਵਿੱਚ ਦਾਖਲ ਹੁੰਦੇ ਹਨ, ਉਨ੍ਹਾਂ ਦਾ ਭਵਿੱਖ ਵਧੀਆ ਬਣਾਇਆ ਜਾ ਸਕੇ। 

ਤਕਨੀਕੀ ਸਿੱਖਿਆ ਮੰਤਰੀ ਵਲੋਂ ਬਹੁਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਟੇਨਿੰਗ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਖਾਲੀ ਅਸਾਮੀਆਂ ਭਰਨ, ਖਸਤਾ ਬਿਲਡਿੰਗਾਂ ਦੀ ਉਸਾਰੀ ਕਰਨ ਅਤੇ ਪ੍ਰਿੰਸੀਪਲਾਂ ਦੀਆਂ ਵਿੱਤੀ ਪਾਵਰਾਂ ਨੂੰ ਵਧਾਉਣ ਦਾ ਫ਼ੈਸਲਾ ਲਿਆ ਗਿਆ। ਮੰਤਰੀ ਵਲੋਂ ਇਹ ਵੀ ਭਰੋਸਾ ਦਿਵਾਇਆ ਗਿਆ ਕਿ ਵਿਭਾਗ ਦੀਆਂ ਆਮ ਬਦਲੀਆਂ ਪੂਰੀ ਪਾਰਦਰਸ਼ਿਤਾ ਨਾਲ ਕੀਤੀਆਂ ਜਾਣਗੀਆਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇਗਾ। 

ਇਸ ਮੀਟਿੰਗ ਵਿਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਆਈ.ਏ.ਐਸ, ਡਾਇਰੈਕਟਰ ਪ੍ਰਵੀਨ ਥਿੰਦ ਆਈ.ਏ.ਐਸ, ਸਕੱਤਰ ਤਕਨੀਕੀ ਸਿੱਖਿਆ ਬੋਰਡ, ਵਧੀਕ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਹੋਰ ਅਧਿਕਾਰੀਆਂ ਨੇ ਭਾਗ ਲਿਆ।