ਡੇਰਾ ਪ੍ਰੇਮੀ ਬਿੱਟੂ ਦੇ ਕਾਤਲਾਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਪੁਛਗਿਛ ਲਈ ਪੁੱਜੇ ਨਾਭਾ ਜ਼ੇਲ੍ਹ

ਏਜੰਸੀ

ਖ਼ਬਰਾਂ, ਪੰਜਾਬ

ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਸਿਟ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਨਾਭਾ...

Kunwar Vijay Partap Singh

ਪਟਿਆਲਾ: ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਸਿਟ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਾਤਲਾਂ ਤੋਂ ਪੁਛਗਿਛ ਕਰਨ ਲਈ ਪਹੁੰਚੇ। ਇਸ ਦੌਰਾਨ ਬਿੱਟੂ ਕਤਲ ਕਾਂਡ ਦੇ ਮੁੱਖ ਦੋਸ਼ੀ ਗੁਰਸੇਵਕ ਸਿੰਘ ਨੂੰ ਵੀ ਨਾਭਾ ਜ਼ਿਲ੍ਹਾ ਜੇਲ ਵਿਚ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੰਨਿਆ ਕਿ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਈ ਹੈ। ਅਤੇ ਬਿੱਟੂ ਦੇ ਕਤਲ ਤੋਂ ਬਾਅਦ ਵੱਡੀ ਕੜੀ ਟੁੱਟੀ ਹੈ।

ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਪ੍ਰਭਾਵਿਤ ਹੋ ਕੇ ਨਹੀਂ ਸਗੋਂ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ ਅਤੇ ਜਲਦ ਹੀ ਇਸ ਵਿਚ ਦੁੱਧ ਅਤੇ ਪਾਣੀ ਦਾ ਪਾਣੀ ਕਰਕੇ ਸੱਚ ਸਾਰਿਆਂ ਦੇ ਸਾਹਮਣੇ ਲਿਆਉਣਗੇ। ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਬੀਤੇ ਸ਼ਨੀਵਾਰ ਨੂੰ ਦੋ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।